India Punjab

ਰਾਜਸਥਾਨ ਦੇ ਗੋਗਾਮੇੜੀ ਮਾਮਲੇ ‘ਚ ਹੈਰਾਨਕੁਨ ਖੁਲਾਸੇ…!

Shocking revelations in Rajasthan's Gogamedi case...!

ਰਾਜਸਥਾਨ ਵਿੱਚ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਮਾਮਲੇ ‘ਚ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ ਮਾਰਚ ਮਹੀਨੇ ਹੀ ਰਾਜਸਥਾਨ ਪੁਲਿਸ ਨੂੰ ਅਲਰਟ ਕਰ ਦਿੱਤਾ ਸੀ ਕਿ ਗੋਗਾਮੇੜੀ ਦਾ ਕਤਲ ਹੋ ਸਕਦਾ ਹੈ। ਲਾਰੇਂਸ ਬਿਸ਼ਨੋਈ ਗੈਂਗ ਦੇ ਸੰਪਤ ਨਹਿਰਾ ਨੇ ਜੇਲ੍ਹ ਦੇ ਬਾਹਰ ਬੈਠੇ ਆਪਣੇ ਸ਼ੂਟਰਾਂ ਨੂੰ ਇਹ ਟਾਸਕ ਦਿੱਤਾ ਸੀ। ਪੰਜਾਬ ਦੀ ਬਠਿੰਡਾ ਪੁਲਿਸ ਵੱਲੋਂ ਮਾਰਚ ਮਹੀਨੇ ਹਥਿਆਰਾਂ ਦੀ ਤਸਕਰੀ ਦੇ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਸੰਪਤ ਨਹਿਰਾ ਨੇ ਇਹ ਖੁਲਾਸਾ ਕੀਤਾ ਸੀ।

ਸੰਪਤ ਨਹਿਰਾ ਉਹ ਗੈਂਗਸਟਰ ਹੈ, ਜੋ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਆਇਆ ਸੀ। ਉਸ ਖ਼ਿਲਾਫ਼ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਮੁੰਬਈ ਅਤੇ ਚੰਡੀਗੜ੍ਹ ਵਿੱਚ ਦਰਜਨਾਂ ਕੇਸ ਦਰਜ ਹਨ। ਜਿਸ ਵਿੱਚ ਹਥਿਆਰਾਂ ਦੀ ਤਸਕਰੀ, ਟਾਰਗੇਟ ਕਿਲਿੰਗ, ਕਤਲ ਦੀ ਕੋਸ਼ਿਸ਼ ਸਮੇਤ ਹੋਰ ਮਾਮਲੇ ਦਰਜ ਹਨ। ਜਦੋਂ ਪੰਜਾਬ ਪੁਲਿਸ ਸਮੇਤ ਹੋਰ ਰਾਜਾਂ ਦੀ ਪੁਲਿਸ ਨੇ ਨਹਿਰਾ ਦੇ ਇਨਪੁਟ ਬਾਰੇ ਭਾਰਤੀ ਏਜੰਸੀਆਂ ਨੂੰ ਰਿਪੋਰਟਾਂ ਭੇਜੀਆਂ ਤਾਂ ਐਨਆਈਏ ਨੇ ਵੀ ਨਹਿਰਾ ਨੂੰ ਰਿਮਾਂਡ ‘ਤੇ ਲੈ ਲਿਆ। ਜਿਸ ਕਾਰਨ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਤੋਂ ਕਰੀਬ 10 ਦਿਨਾਂ ਤੱਕ ਪੁੱਛਗਿੱਛ ਕੀਤੀ ਗਈ ਸੀ।

ਪੰਜਾਬ ਪੁਲਿਸ ਵੱਲੋਂ ਜਾਰੀ ਇੱਕ ਪੱਤਰ ਵੀ ਸਾਹਮਣੇ ਆਇਆ ਹੈ। ਸੰਪਤ ਨਹਿਰਾ ਨੇ ਪੰਜਾਬ ਪੁਲਿਸ ਦੇ ਰਿਮਾਂਡ ਦੌਰਾਨ ਇਹ ਖੁਲਾਸਾ ਕੀਤਾ ਸੀ। ਪੰਜਾਬ ਪੁਲਿਸ ਦੇ ਇੰਨਪੁਰ ‘ਤੇ ਰਾਜਸਥਾਨ ਦੇ ਡੀਜੀਪੀ ਨੇ ਬੀਕਾਨੇਰ ਦੇ ਆਈਜੀ ਅਤੇ ਹਨੂੰਮਾਨਗੜ੍ਹ ਦੇ ਐਸਪੀ ਹਨੂੰਮਾਨਗੜ੍ਹ ਨੂੰ ਵੀ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਸਨ। ਇਨਪੁਟਸ ਮਿਲਣ ਦੇ ਬਾਵਜੂਦ ਰਾਜਸਥਾਨ ਪੁਲਿਸ ਸੁਖਦੇਵ ਗੋਗਾਮੇੜੀ ਦੀ ਜਾਨ ਨਹੀਂ ਬਚਾ ਸਕੀ।

ਸੁਖਦੇਵ ਸਿੰਘ ਗੋਗਾਮੇੜੀ ਦੀ ਜੈਪੁਰ ਦੇ ਸ਼ਿਆਮ ਨਗਰ ਜਨਪਥ ਸਥਿਤ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲੇਆਮ ਦੀ ਜ਼ਿੰਮੇਵਾਰੀ ਰਾਜਸਥਾਨ ਦੇ ਰੋਹਿਤ ਗੋਦਾਰਾ ਗੈਂਗ ਨੇ ਲਈ ਸੀ। ਰੋਹਿਤ ਗੋਦਾਰਾ ਲਾਰੈਂਸ ਗੈਂਗ ਦਾ ਸਾਥੀ ਹੈ। ਰੋਹਿਤ ਗੋਦਾਰਾ ਨੇ ਕੁਝ ਮਹੀਨੇ ਪਹਿਲਾਂ ਗੋਗਾਮੇੜੀ ਨੂੰ ਧਮਕੀ ਵੀ ਦਿੱਤੀ ਸੀ। ਰੋਹਿਤ ਗੋਦਾਰਾ ਇੱਕ ਬਦਨਾਮ ਗੈਂਗਸਟਰ ਹੈ, ਜੋ ਇਸ ਸਮੇਂ ਭਾਰਤ ਤੋਂ ਭਗੌੜਾ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਉਸ ਦੀ ਜਾਂਚ ਕਰ ਰਹੀ ਹੈ।

ਦੂਜੇ ਬੰਨੇ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਕਤਲ ਕਰਨ ਵਾਲਿਆਂ ਦੀਆਂ ਫੋਟੋਆਂ ਜਾਰੀ ਕੀਤੀਆਂ ਗਈਆਂ ਹਨ। ਦਰਅਸਲ ਦੋਨਾਂ ਸ਼ੂਟਰਾਂ ਦੀ ਪਹਿਚਾਣ ਹੋ ਗਈ ਹੈ। ਪੁਲਿਸ ਇਨ੍ਹਾਂ ਦੋਵਾਂ ਸ਼ੂਟਰਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਦੋ ਨਿਸ਼ਾਨੇਬਾਜ਼ਾਂ ਵਿੱਚੋਂ ਇੱਕ ਦਾ ਨਾਮ ਰੋਹਿਤ ਰਾਠੌਰ ਅਤੇ ਦੂਜੇ ਦਾ ਨਾਮ ਨਿਤਿਨ ਫੌਜੀ ਹੈ। ਪੁਲਿਸ ਨੇ ਉਹ ਸਕੂਟਰ ਵੀ ਬਰਾਮਦ ਕਰ ਲਿਆ ਹੈ, ਜਿਸ ’ਤੇ ਮੁਲਜ਼ਮ ਗੋਗਾਮੇੜੀ ਦਾ ਕਤਲ ਕਰਨ ਆਏ ਸਨ।