International

ਸਵੀਡਨ ਦੇ ਉੱਪਸਾਲਾ ਵਿੱਚ ਇੱਕ ਹੇਅਰ ਸੈਲੂਨ ਵਿੱਚ ਗੋਲੀਬਾਰੀ; 3 ਦੀ ਮੌਤ, ਕਈ ਜ਼ਖਮੀ

ਸਵੀਡਨ ਵਿੱਚ ਗੋਲੀਬਾਰੀ ਹੋਣ ਦੀ ਖ਼ਬਰ ਮਿਲੀ ਹੈ। ਨਿਊਜ਼ ਏਜੰਸੀ ਏਐਫ਼ਪੀ ਦੀ ਰਿਪੋਰਟ ਅਨੁਸਾਰ ਸਵੀਡਨ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ। ਸਥਾਨਕ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, “ਗੋਲੀਬਾਰੀ ਦੀ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਸਵੀਡਨ ਦੇ ਉੱਪਸਾਲਾ ਸ਼ਹਿਰ ਵਿੱਚ ਇੱਕ ਹੇਅਰ ਸੈਲੂਨ ਵਿੱਚ ਗੋਲੀਬਾਰੀ ਹੋਈ ਹੈ। ਇਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਜ਼ਖਮੀ ਹਨ।

ਸਵੀਡਿਸ਼ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਸਥਾਨਕ ਪੁਲਿਸ ਦੇ ਅਨੁਸਾਰ, ਲੋਕਾਂ ਨੇ ਸ਼ਾਮ ਨੂੰ ਸ਼ਹਿਰ ਦੇ ਵਾਕਸਾਲਾ ਸਕੁਏਅਰ ਨੇੜੇ ਤੇਜ਼ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ, ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।

ਪੁਲਿਸ ਅਧਿਕਾਰੀਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।