International

ਅਮਰੀਕਾ ‘ਚ ਗੋਲੀਬਾਰੀ, ਦੋ ਬੱਚਿਆਂ ਸਮੇਤ 10 ਜ਼ਖਮੀ,ਸ਼ੱਕੀ ਮੌਤ

ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਸ਼ਨੀਵਾਰ ਨੂੰ ਮਿਸ਼ੀਗਨ ‘ਚ ਵੀ ਅਜਿਹੀ ਹੀ ਘਟਨਾ ਵਾਪਰੀ। ਜਿੱਥੇ ਇੱਕ ਪਾਰਕ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਬੱਚਿਆਂ ਸਮੇਤ 10 ਲੋਕ ਜ਼ਖਮੀ ਹੋ ਗਏ। ਇਸ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸ਼ੱਕੀ ਬੰਦੂਕਧਾਰੀ ਦੀ ਮੌਤ ਹੋ ਗਈ ਸੀ। ਹਾਲਾਂਕਿ ਪਹਿਲਾਂ ਉਸ ਦੇ ਫਰਾਰ ਹੋਣ ਦੀ ਸੂਚਨਾ ਮਿਲੀ ਸੀ ਪਰ ਉਸ ਤੋਂ ਬਾਅਦ ਉਹ ਮ੍ਰਿਤਕ ਪਾਇਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਮੀਡੀਆ ਨੂੰ ਦਿੱਤੀ। ਜਾਣਕਾਰੀ ਮੁਤਾਬਕ ਇਹ ਘਟਨਾ ਰੋਚੈਸਟਰ ਹਿਲਸ ਦੇ ਬਰੁਕਲੈਂਡਸ ਪਲਾਜ਼ਾ ਸਪਲੈਸ਼ ਪੈਡ ‘ਤੇ ਵਾਪਰੀ। ਦੱਸ ਦੇਈਏ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੋਕ ਵਾਟਰ ਪਾਰਕ ਵਿੱਚ ਸੈਰ ਕਰਨ ਆਏ ਹੋਏ ਸਨ।

ਨਿਊਜ਼ ਏਜੰਸੀ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਹਮਲੇ ਦੇ ਪਿੱਛੇ ਸ਼ੱਕੀ ਵਿਅਕਤੀ ਨੂੰ ਬਾਅਦ ਵਿੱਚ ਨੇੜਲੇ ਘਰ ਵਿਚ ਮ੍ਰਿਤਕ ਪਾਇਆ ਗਿਆ।

ਇਸ ਤੋਂ ਪਹਿਲਾਂ ਪੁਲਿਸ ਨੇ ਦੱਸਿਆ ਕਿ ਪੀੜਤਾ ਨੂੰ ਘਟਨਾ ਵਾਲੀ ਥਾਂ ਦੇ ਨੇੜੇ ਇੱਕ ਘਰ ਵਿੱਚ ਰੱਖਿਆ ਗਿਆ ਹੈ। ਓਕਲੈਂਡ ਕਾਊਂਟੀ ਦੇ ਸ਼ੈਰਿਫ ਮਾਈਕਲ ਬਾਊਚਰਡ ਨੇ ਕਿਹਾ ਕਿ ਸ਼ੱਕੀ ਵਿਅਕਤੀ ਨੇੜੇ ਦੇ ਘਰ ‘ਚ ਮ੍ਰਿਤਕ ਪਾਇਆ ਗਿਆ। ਬੋਚਾਰਡ ਨੇ ਸ਼ਨੀਵਾਰ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਹਮਲੇ ਦੇ ਪੀੜਤਾਂ ਨੂੰ “ਕਈ ਤਰ੍ਹਾਂ ਦੀਆਂ ਸੱਟਾਂ” ਦੇ ਨਾਲ ਕਈ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਸੀ।

ਓਕਲੈਂਡ ਕਾਊਂਟੀ ਦੇ ਸ਼ੈਰਿਫ ਨੇ ਕਿਹਾ ਕਿ ਰੋਚੈਸਟਰ ਹਿਲਸ ਦੇ ਬਰੁਕਲੈਂਡਸ ਪਲਾਜ਼ਾ ਸਪਲੈਸ਼ ਪੈਡ ‘ਤੇ ਹੋਈ ਗੋਲੀਬਾਰੀ ‘ਚ 10 ਲੋਕ ਜ਼ਖਮੀ ਹੋ ਸਕਦੇ ਹਨ। ਮਾਈਕਲ ਬਾਊਚਰਡ ਨੇ ਕਿਹਾ ਕਿ ਪੀੜਤਾਂ ਵਿੱਚ ਇੱਕ ਅੱਠ ਸਾਲ ਦਾ ਬੱਚਾ ਵੀ ਸ਼ਾਮਲ ਹੈ। ਹਾਲਾਂਕਿ ਉਨ੍ਹਾਂ ਨੇ ਹੋਰ ਪੀੜਤਾਂ ਦੀ ਉਮਰ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।