International

ਅਮਰੀਕਾ ਦੇ ਵਾੱਲਮਾਰਟ ‘ਚ ਹੋਈ ਗੋਲੀਬਾਰੀ, 10 ਲੋਕਾਂ ਦੀ ਮੌਤ ਦਾ ਖਦਸ਼ਾ

Shooting in America's Walmart, 10 people are feared dead

ਅਮਰੀਕਾ ਵਿੱਚ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਘਟ ਨਾਵਾਂ (Shootings in America)  ਆਮ ਹੁੰਦੀਆਂ ਜਾ ਰਹੀਆਂ ਹਨ। ਇਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਾ ਪੈਦਾ ਹੋ ਗਈ ਹੈ।

ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕਾ ਦੇ ਵਰਜੀਨੀਆ ‘ਚ ਸਥਿਤ ਵਾਲਮਾਰਟ ਸਟੋਰ ‘ਚ ਇਕ ਬੰਦੂਕਧਾਰੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਦੇਖਦੇ ਹੀ ਦੇਖਦੇ ਲਾਸ਼ਾਂ ਵਿੱਛ ਗਈਆਂ। ਦੱਸਿਆ ਜਾ ਰਿਹਾ ਹੈ ਕਿ ਵਾਲਮਾਰਟ ਗੋਲੀਬਾਰੀ ਦੀ ਇਸ ਘਟਨਾ ‘ਚ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ ਘਟਨਾ ਮੰਗਲਵਾਰ ਰਾਤ ਦੀ ਹੈ। ਅਮਰੀਕੀ ਪੁਲਿਸ ਅਧਿਕਾਰੀਆਂ ਮੁਤਾਬਕ ਹਮਲਾਵਰ ਵੀ ਮਾਰਿਆ ਗਿਆ ਹੈ।

ਅਮਰੀਕੀ ਪੁਲਿਸ ਮੁਤਾਬਿਕ ਮੰਗਲਵਾਰ ਰਾਤ 10.12 ਮਿੰਟ ‘ਤੇ ਪੁਲਿਸ ਨੂੰ ਵਾਲਮਾਰਟ ਦੇ ਅੰਦਰ ਗੋਲੀਬਾਰੀ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ‘ਤੇ ਪਹੁੰਚ ਕੇ ਮੋਰਚਾ ਸੰਭਾਲ ਲਿਆ। ਪੁਲਿਸ ਮੁਤਾਬਿਕ ਇਸ ਗੋਲੀਬਾਰੀ ਵਿਚ ਘੱਟੋ-ਘੱਟ ਦਸ ਲੋਕਾਂ ਦੀ ਮੌਤ ਹੋ ਗਈ ਹੋਵੇਗੀ। ਹਾਲਾਂਕਿ ਪੁਲਿਸ ਨੇ ਮੌਤ ਦਾ ਸਹੀ ਅੰਕੜਾ ਪੇਸ਼ ਨਹੀਂ ਕੀਤਾ।

ਇਸ ਦੌਰਾਨ ਵਾਲਮਾਰਟ ਨੇ ਇਸ ਘਟਨਾ ‘ਤੇ ਅਧਿਕਾਰਤ ਬਿਆਨ ਜਾਰੀ ਕਰਕੇ ਦੁੱਖ ਪ੍ਰਗਟ ਕੀਤਾ ਹੈ। ਵਾਲਮਾਰਟ ਨੇ ਕਿਹਾ ਕਿ ਉਹ ਆਪਣੇ ਅਮਰੀਕੀ ਸਟੋਰ ‘ਤੇ ਵਾਪਰੀ ਘਟਨਾ ਤੋਂ ਹੈਰਾਨ ਹੈ।

ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਗੋਲੀ ਚਲਾਉਣ ਵਾਲੇ ਨੇ ਆਤਮਹੱਤਿਆ ਕੀਤੀ ਹੈ ਜਾਂ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨੇ ਪੁਲਿਸ ‘ਤੇ ਗੋਲੀ ਨਹੀਂ ਚਲਾਈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ।