The Khalas Tv Blog Punjab ਜਲੰਧਰ ਦੇ ਲੱਧੇਵਾਲੀ ‘ਚ 2 ਬਾਈਕ ਸਵਾਰ ਨੌਜਵਾਨਾਂ ਨੇ ਫੈਲਾਈ ਦਹਿਸ਼ਤ, ਮੌਕੇ ਤੋਂ ਹੋਇਆ ਇਹ ਬਰਾਮਦ
Punjab

ਜਲੰਧਰ ਦੇ ਲੱਧੇਵਾਲੀ ‘ਚ 2 ਬਾਈਕ ਸਵਾਰ ਨੌਜਵਾਨਾਂ ਨੇ ਫੈਲਾਈ ਦਹਿਸ਼ਤ, ਮੌਕੇ ਤੋਂ ਹੋਇਆ ਇਹ ਬਰਾਮਦ

Shooting in Jalandhar's Ladhewali: 2 bike-riding youths spread terror, recovered from the spot

ਜਲੰਧਰ : ਪੰਜਾਬ ਦੇ ਜਲੰਧਰ ਸ਼ਹਿਰ ‘ਚ ਹਫ਼ੜਾ-ਦਫ਼ੜੀ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਲੱਧੇਵਾਲੀ ਇਲਾਕੇ ‘ਚ ਵੀਰਵਾਰ ਦੇਰ ਰਾਤ ਬਾਈਕ ਸਵਾਰ ਦੋ ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮੌਕੇ ਤੋਂ ਖੋਲ੍ਹ ਵੀ ਬਰਾਮਦ ਹੋਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਸੂਚਨਾ ਦੇਣ ਦੇ ਬਾਵਜੂਦ ਵੀ ਪੁਲਿਸ ਕਾਫ਼ੀ ਦੇਰ ਨਾਲ ਮੌਕੇ ‘ਤੇ ਪਹੁੰਚੀ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਚਸ਼ਮਦੀਦ ਕਾਂਗਰਸੀ ਆਗੂ ਸੰਦੀਪ ਖੋਸਲਾ ਨੇ ਦੱਸਿਆ ਕਿ ਉਹ ਦੇਰ ਰਾਤ ਸੜਕ ’ਤੇ ਸੈਰ ਕਰ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਸ ਕੋਲ ਆਏ। ਬਾਈਕ ‘ਤੇ ਪਿੱਛੇ ਬੈਠੇ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਉਨ੍ਹਾਂ ਦੇ ਸਾਹਮਣੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਨੌਜਵਾਨ ਨੇ 2 ਫਾਇਰ ਕੀਤੇ। ਇਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ।

ਸੰਦੀਪ ਖੋਸਲਾ ਨੇ ਦੱਸਿਆ ਕਿ ਗੋਲ਼ੀਬਾਰੀ ਦੀ ਸੂਚਨਾ ਉਨ੍ਹਾਂ ਤੁਰੰਤ ਪੁਲਿਸ ਨੂੰ ਦਿੱਤੀ। ਪੁਲਿਸ ਵਾਲੇ ਅੱਗੇ ਤੋਂ ਬਹਾਨੇ ਬਣਾਉਂਦੇ ਨਜ਼ਰ ਆਏ। ਗੋਲ਼ੀਬਾਰੀ ਦੀ ਘਟਨਾ ਵਾਪਰਨ ’ਤੇ ਪੁਲੀਸ ਨੂੰ ਤੁਰੰਤ ਪਹੁੰਚ ਕੇ ਨੌਜਵਾਨਾਂ ਦੀ ਭਾਲ ਕਰਨੀ ਚਾਹੀਦੀ ਸੀ ਪਰ ਪੁਲਿਸ ਕਾਫ਼ੀ ਦੇਰ ਬਾਅਦ ਮੌਕੇ ’ਤੇ ਪੁੱਜੀ। ਰਾਤ ਸਮੇਂ ਡਿਊਟੀ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਵੇਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ ਅਤੇ ਗੋਲ਼ੀਬਾਰੀ ਕਰਨ ਵਾਲੇ ਦੋਸ਼ੀਆਂ ਦਾ ਪਤਾ ਲਗਾਇਆ ਜਾਵੇਗਾ।

ਸੰਦੀਪ ਨੇ ਕਿਹਾ ਕਿ ਅਕਸਰ ਉਨ੍ਹਾਂ ਦੇ ਇਲਾਕੇ ਵਿੱਚ ਹਫ਼ੜਾ-ਦਫ਼ੜੀ ਦੀਆਂ ਗਤੀਵਿਧੀਆਂ ਹੁੰਦੀਆਂ ਰਹਿੰਦੀਆਂ ਹਨ। ਉਹ ਕਈ ਵਾਰ ਸ਼ਿਕਾਇਤਾਂ ਵੀ ਦੇ ਚੁੱਕੇ ਹਨ ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਇੱਥੇ ਇੱਕ ਲਾਸ਼ ਵੀ ਮਿਲੀ ਸੀ। ਇੱਥੇ ਬਹੁਤ ਸਾਰੇ ਨੌਜਵਾਨ ਨਸ਼ੇ ਦੇ ਆਦੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਠੀਕ ਨਹੀਂ ਹੈ।

Exit mobile version