The Khalas Tv Blog International 7 ਸਾਲਾ ਮਾਸੂਮ ਸਮੇਤ ਸੱਤ ਲੋਕਾਂ ਨਾਲ ਵਾਪਰਿਆ ਇਹ ਭਾਣਾ
International

7 ਸਾਲਾ ਮਾਸੂਮ ਸਮੇਤ ਸੱਤ ਲੋਕਾਂ ਨਾਲ ਵਾਪਰਿਆ ਇਹ ਭਾਣਾ

Unknown people did this in Mexico's water park 7 people including a child ended their fun.

7 ਸਾਲਾ ਮਾਸੂਮ ਸਮੇਤ ਸੱਤ ਲੋਕਾਂ ਨਾਲ ਵਾਪਰਿਆ ਇਹ ਭਾਣਾ

ਸੈਂਟਰਲ ਮੈਕਸੀਕੋ  ਦੇ ਵਾਟਰ ਪਾਰਕ ‘ਚ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਗੋਲੀਬਾਰੀ ਦੀ ਇਸ ਘਟਨਾ ਵਿੱਚ ਇੱਕ ਸੱਤ ਸਾਲ ਦੇ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਜ਼ਖਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ।

ਜਾਣਕਾਰੀ ਅਨੁਸਾਰ ਸਮਾਚਾਰ ਏਜੰਸੀ ਏਪੀ ਦੇ ਅਨੁਸਾਰ, ਹਮਲਾ ਗੁਆਨਾਜੁਆਟੋ ਸੂਬੇ ਦੇ ਕੋਰਟਾਜ਼ਾਰ ਸ਼ਹਿਰ ਦੇ ਇੱਕ ਰਿਜ਼ੋਰਟ ਵਿੱਚ ਹੋਇਆ। ਕਈ ਲੋਕ ਇੱਥੇ ਛੁੱਟੀਆਂ ਮਨਾਉਣ ਆਏ ਸਨ। ਅਚਾਨਕ ਹਮਲਾਵਰ ਰਿਜ਼ੋਰਟ ਦੇ ਵਾਟਰ ਪਾਰਕ ਵਿੱਚ ਦਾਖਲ ਹੋ ਗਏ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਸਥਾਨ ‘ਤੇ 3 ਔਰਤਾਂ, 3 ਪੁਰਸ਼ਾਂ ਅਤੇ ਇਕ ਬੱਚੇ ਦੀਆਂ ਲਾਸ਼ਾਂ ਮਿਲੀਆਂ ਹਨ। ਹਮਲੇ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ, ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਹਮਲਾਵਰ ਫੜੇ ਨਹੀਂ ਗਏ ਹਨ। ਹਮਲੇ ਦਾ ਕਾਰਨ ਵੀ ਸਾਹਮਣੇ ਨਹੀਂ ਆਇਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਵਿੱਚ ਮਰਨ ਵਾਲਿਆਂ ਵਿੱਚ ਇੱਕ ਸੱਤ ਸਾਲ ਦੇ ਨਾਬਾਲਗ ਦੇ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ। ਫਿਲਹਾਲ ਹਮਲਾਵਰ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਵੀਡੀਓ ‘ਚ ਲੋਕ ਦੌੜਦੇ, ਰੋਂਦੇ, ਚੀਕਦੇ ਅਤੇ ਆਪਣੇ ਬੱਚਿਆਂ ਨੂੰ ਗਲੇ ਲਗਾਉਂਦੇ ਦਿਖਾਈ ਦੇ ਰਹੇ ਹਨ। ਮੈਕਸੀਕੋ ਦੀ ਪੁਲਿਸ ਅਤੇ ਉੱਥੋਂ ਦੇ ਸੈਨਿਕ ਹੈਲੀਕਾਪਟਰ ਦੀ ਮਦਦ ਨਾਲ ਹਮਲਾਵਰਾਂ ਦੀ ਭਾਲ ਕਰ ਰਹੇ ਹਨ।

ਇਹ ਘਟਨਾ ਮੱਧ ਮੈਕਸੀਕੋ ਦੇ ਗੁਆਨਾਜੁਆਟੋ ਸੂਬੇ ਦੀ ਹੈ। ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਮਾਹੌਲ ਨੂੰ ਸ਼ਾਂਤ ਕੀਤਾ। ਇਸ ਦੇ ਨਾਲ ਹੀ ਪੁਲਿਸ ਦੋਸ਼ੀਆਂ ਦੀ ਭਾਲ ‘ਚ ਜੁਟ ਗਈ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਗੁਆਨਾਜੁਆਟੋ ਵਿੱਚ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਹਥਿਆਰਬੰਦ ਬਦਮਾਸ਼ਾਂ ਨੇ 10 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਮਿਕੋਆਕਨ ਅਤੇ ਗੁਆਨਾਜੁਆਟੋ ਮੈਕਸੀਕੋ ਦੇ 2 ਸਭ ਤੋਂ ਵੱਧ ਹਿੰਸਕ ਰਾਜ ਹਨ। ਇਨ੍ਹਾਂ ਰਾਜਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਬਾਲਣ ਦੀ ਗੈਰ-ਕਾਨੂੰਨੀ ਵਿਕਰੀ ਵਰਗੀਆਂ ਚੀਜ਼ਾਂ ਹੁੰਦੀਆਂ ਹਨ। ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰਾਂ ਵਿਚਾਲੇ ਹੀ ਅਜਿਹੀਆਂ ਗੈਂਗ ਵਾਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

Exit mobile version