International

ਜਰਮਨੀ ਦੇ ਹੈਮਬਰਗ ਸ਼ਹਿਰ ਦੀ ਚਰਚ ਹੋਇਆ ਇਹ ਕਾਰਨਾਮਾ , ਪੁਲਿਸ ਵੱਲੋਂ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਅਪੀਲੀ

Shooting in the city of Hamburg Germany 7 people died it is feared that the attacker was killed.

ਜਰਮਨੀ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਹੈਮਬਰਗ ਵਿੱਚ ਵੀਰਵਾਰ ਦੇਰ ਰਾਤ ਇੱਕ ਚਰਚ ਵਿੱਚ ਗੋਲੀਬਾਰੀ ( Shooting in the city of Hamburg ) ਹੋਈ। ਇਸ ਘਟਨਾ ‘ਚ 7 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਹੈ। ਕਈ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਪੁਲਿਸ ਮੁਤਾਬਕ ਹਮਲਾਵਰ ਕਰੀਬ 10 ਮਿੰਟ ਤੱਕ ਗੋਲੀਬਾਰੀ ਕਰਦਾ ਰਿਹਾ।

ਪੁਲਿਸ ਦਾ ਮੰਨਣਾ ਹੈ ਕਿ ਹਮਲਾਵਰ ਵੀ ਮਾਰਿਆ ਗਿਆ ਹੈ। ਇੱਕ ਅਧਿਕਾਰੀ ਨੇ ਕਿਹਾ- ਸਾਨੂੰ ਕਿਸੇ ਦੇ ਫਰਾਰ ਹੋਣ ਦੀ ਖ਼ਬਰ ਨਹੀਂ ਮਿਲੀ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਉਹ 15 ਮਿੰਟ ਦੇ ਅੰਦਰ ਮੌਕੇ ‘ਤੇ ਪਹੁੰਚ ਗਏ। ਅਸੀਂ ਚਰਚ ਦੀ ਉਪਰਲੀ ਮੰਜ਼ਿਲ ‘ਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਉੱਥੇ ਪਹੁੰਚਣ ‘ਤੇ ਪੁਲਿਸ ਨੂੰ ਇਕ ਲਾਸ਼ ਮਿਲੀ ਅਤੇ ਪੁਲਿਸ ਨੂੰ ਇਹ ਲੱਗਦਾ ਹੈ ਕਿ ਇਹ ਹਮਲਾਵਰ ਦੀ ਹੈ। ਫਿਲਹਾਲ ਇਸ ਦੀ ਪਛਾਣ ਨਹੀਂ ਹੋ ਸਕੀ ਹੈ।

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਗ੍ਰੋਸ ਬੋਰਸਟਲ ਇਲਾਕੇ ਵਿਚ ਇਕ ਚਰਚ ਦੇ ਯਹੋਵਾਹ ਦੇ ਗਵਾਹਾਂ ਦੇ ਕਿੰਗਡਮ ਹਾਲ ਵਿਚ ਵਾਪਰੀ। ਹਮਲਾਵਰ ਬਾਰੇ ਅਜੇ ਤੱਕ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ ਹੈ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਉਸ ਨੇ ਇਸ ਘਟਨਾ ਨੂੰ ਕਿਉਂ ਅੰਜਾਮ ਦਿੱਤਾ।

ਹੈਮਬਰਗ ਪੁਲਿਸ ਨੇ ਟਵੀਟ ਕੀਤਾ- ਇਸ ਗੋਲੀਬਾਰੀ ਵਿੱਚ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਅਸੀਂ ਵੱਡੀ ਗਿਣਤੀ ਵਿਚ ਸੁਰੱਖਿਆ ਬਲਾਂ ਦੇ ਨਾਲ ਸਾਈਟ ‘ਤੇ ਮੌਜੂਦ ਹਾਂ।
ਪੁਲਿਸ ਨੇ ਦੱਸਿਆ ਕਿ ਸੀਸੀਟੀਵੀ ਖੰਘਾਲੇ ਜਾ ਰਹੇ ਹਨ। ਚਰਚ ਦੇ ਆਲੇ-ਦੁਆਲੇ ਦੀਆਂ ਸੜਕਾਂ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਮੌਕੇ ‘ਤੇ ਭਾਰੀ ਪੁਲਸ ਬਲ ਤਾਇਨਾਤ ਹੈ। ਪੁਲਿਸ ਮੁਤਾਬਕ ਕਈ ਲੋਕਾਂ ਨੂੰ ਗੋਲੀਆਂ ਲੱਗੀਆਂ ਹਨ। ਪੁਲਿਸ ਦੇ ਬੁਲਾਰੇ ਨੇ ਦੱਸਿਆ- ਜਿਨ੍ਹਾਂ ਦੀ ਮੌਤ ਹੋ ਗਈ, ਉਨ੍ਹਾਂ ਦੇ ਸਰੀਰ ‘ਤੇ ਗੋਲੀਆਂ ਦੇ ਜ਼ਖ਼ਮ ਸਨ।

ਆਲੇ-ਦੁਆਲੇ ਦੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਕਿਹਾ ਗਿਆ ਕਿ ਉਹ ਘਰਾਂ ਤੋਂ ਬਾਹਰ ਨਾ ਨਿਕਲਣ। ਜੋ ਫੁਟੇਜ ਸਾਹਮਣੇ ਆਈ ਹੈ, ਉਸ ਵਿੱਚ ਪੁਲਿਸ ਲੋਕਾਂ ਨੂੰ ਮੀਟਿੰਗ ਹਾਲ ਵਿੱਚੋਂ ਬਾਹਰ ਕੱਢਦੀ ਨਜ਼ਰ ਆ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਕੀਤੀ ਹੈ।