India

ਸਲਮਾਨ ਖਾਨ ਦੇ ਘਰ ਦੇ ਬਾਹਰ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਬਾਰੀ…

ਮੁੰਬਈ : ਫਿਲਮ ਸਟਾਰ ਸਲਮਾਨ ਖਾਨ(Bollywood star Salman Khan) ਦੇ ਘਰ ਦੇ ਬਾਹਰ ਮੋਟਰ ਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ(Shooting) ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਕੁੱਲ ਤਿੰਨ ਰਾਉਂਡ ਫਾਇਰ ਕੀਤੇ ਗਏ। ਹਮਲੇ ਵੇਲੇ ਸਲਮਾਨ ਖਾਨ ਘਰ ਵਿਚ ਹੀ ਮੌਜੂਦ ਸਨ। ਪੁਲਿਸ ਹੁਣ ਇਲਾਕੇ ਵਿਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਸਲਮਾਨ ਖਾਨ ਨੂੰ ਲਾਰੰਸ ਬਿਸ਼ਨੋਈ ਗੈਂਗ ਵੱਲੋਂ ਅਨੇਕਾਂ ਵਾਰ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

ਜਾਣਕਾਰੀ ਮੁਤਾਬਕ  ਸਵੇਰੇ 4.50 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ। ਦੋਵੇਂ ਸ਼ੂਟਰ ਬਾਈਕ ‘ਤੇ ਆਏ ਅਤੇ ਫਾਇਰਿੰਗ ਕਰਨ ਤੋਂ ਬਾਅਦ ਫਰਾਰ ਹੋ ਗਏ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਪੁਲਿਸ ਨੇ ਸਲਮਾਨ ਖਾਨ ਦੀ ਰਿਹਾਇਸ਼ ‘ਤੇ ਸੁਰੱਖਿਆ ਵਧਾ ਦਿੱਤੀ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਗਲੈਕਸੀ ਅਪਾਰਟਮੈਂਟ ਦੇ ਬਾਹਰ ਸੜਕ ਦੇ ਦੋਵੇਂ ਪਾਸੇ ਲੱਗੇ ਸੀਸੀਟੀਵੀ ਕੈਮਰੇ ਕਬਜ਼ੇ ਵਿੱਚ ਲੈ ਲਏ ਗਏ ਹਨ। ਸੀਸੀਟੀਵੀ ਫੁਟੇਜ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਦੱਸ ਦੇਈਏ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਕਈ ਵਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਚੁੱਕੇ ਹਨ। ਹਾਲ ਹੀ ‘ਚ ਲਾਰੈਂਸ ਬਿਸ਼ਨੋਈ ਨੇ ਅਦਾਕਾਰ-ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ‘ਚ ਸਥਿਤ ਘਰ ‘ਤੇ ਵੀ ਹਮਲਾ ਕੀਤਾ ਸੀ। ਇਸ ਹਮਲੇ ਤੋਂ ਬਾਅਦ ਕਿਹਾ ਗਿਆ ਸੀ ਕਿ ਉਸ ਦੇ ਸਲਮਾਨ ਖਾਨ ਨਾਲ ਕਰੀਬੀ ਸਬੰਧ ਸਨ, ਇਸ ਲਈ ਇਹ ਹਮਲਾ ਕੀਤਾ ਗਿਆ।

ਦੱਸ ਦੇਈਏ ਕਿ ਸਾਲ 2023 ਵਿੱਚ ਵੀ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਸਲਮਾਨ ਦੇ ਦਫਤਰ ਨੂੰ ਧਮਕੀ ਭਰੀ ਈਮੇਲ ਭੇਜੀ ਗਈ ਸੀ। ਲਾਰੇਂਸ ਬਿਸ਼ਨੋਈ ਦੀ ਧਮਕੀ ਤੋਂ ਬਾਅਦ ਮੁੰਬਈ ਪੁਲਸ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਸੀ। ਫਿਲਹਾਲ ਸਲਮਾਨ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ।