ਅੰਮ੍ਰਿਤਸਰ ਵਿਖੇ ਬੀਤੇ ਦਿਨ ਪੰਜਾਬ ਪੁਲਿਸ ਦੇ ਏਐਸਆਈ ਵਲੋਂ ਗੋਲੀ ਚਲਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਨਿਊਜ਼ 18 ਦੇ ਹਵਾਲੇ ਅਨੁਸਾਰ ਰੇਲਵੇ ਸਟੇਸ਼ਨ ਦੇ ਬਾਹਰ ਮੋਬਾਈਲ ਦੀ ਦੁਕਾਨ ਵਿਚ ਏਐਸਆਈ ਦੀ ਰਿਵਾਲਵਰ ਤੋਂ ਗੋਲੀ ਚੱਲਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਨੌਜਵਾਨ ਦੇ ਪਰਿਵਾਰ ਵਲੋਂ ਜਾਣਬੁੱਝ ਕੇ ਗੋਲੀ ਚਲਾਉਣ ਦੇ ਦੋਸ਼ ਲਗਾਏ ਗਏ ਹਨ।
ਗੁੱਸੇ ਵਿੱਚ ਆਏ ਦੁਕਾਨਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਅਮਨਦੀਪ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦੇ ਮੈਂਬਰ ਏਐਸਆਈ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਵੀ ਕਰ ਦਿੱਤਾ ਹੈ। ਉਸ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ।
#WATCH | A youth working in a mobile shop got injured in an alleged accidental firing by a policeman in Punjab's Amritsar
The accused police official has been suspended. We've recovered the CCTV footage: Varinder Singh, ACP North, Amritsar
(CCTV visuals) pic.twitter.com/N8R0VpMhH0
— ANI (@ANI) October 19, 2022
ਜਾਣਕਾਰੀ ਅਨੁਸਾਰ ਬੁੱਧਵਾਰ ਦੁਪਹਿਰ ਏਐਸਆਈ ਹਰਭਜਨ ਸਿੰਘ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਸਾਹਮਣੇ ਸਥਿਤ ਲਿਬਰਟੀ ਮਾਰਕੀਟ ਵਿੱਚ ਮੋਬਾਈਲ ਦੀ ਦੁਕਾਨ ’ਤੇ ਮੋਬਾਈਲ ਦੇਖਣ ਆਏ ਸਨ। ਇਸ ਦੌਰਾਨ ਉਹ ਆਪਣੀ ਸਰਕਾਰੀ ਪਿਸਤੌਲ ਦਿਖਾ ਕੇ ਪ੍ਰਦਰਸ਼ਨ ਕਰ ਰਿਹਾ ਸੀ। ਇਸ ਦੌਰਾਨ ਰਿਵਾਲਵਰ ’ਚੋਂ ਗੋਲੀ ਚੱਲ ਗਈ ਅਤੇ ਸਾਹਮਣੇ ਮੋਬਾਈਲ ਦਿਖਾ ਰਹੇ 27 ਸਾਲਾ ਸ਼ਕਤੀ ਨਗਰ ਨਿਵਾਸੀ ਅੰਕੁਸ਼ ਦੀ ਛਾਤੀ ’ਚ ਜਾ ਲੱਗੀ। ਦੁਕਾਨਦਾਰਾਂ ਨੇ ਤੁਰੰਤ ਅੰਕੁਸ਼ ਨੂੰ ਅਮਨਦੀਪ ਹਸਪਤਾਲ ਦਾਖਲ ਕਰਵਾਇਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਏਐਸਆਈ ਹਰਭਜਨ ਸਿੰਘ ਲਾਰੈਂਸ ਰੋਡ ਚੌਕੀ ’ਤੇ ਤਾਇਨਾਤ ਸਨ। ਜਦੋਂ ਹਾਦਸਾ ਵਾਪਰਿਆ ਤਾਂ ਉਹ ਡਿਊਟੀ ’ਤੇ ਸੀ। ਡਿਊਟੀ ਅੱਧ ਵਿਚਾਲੇ ਛੱਡ ਕੇ ਉਹ ਮੋਬਾਈਲ ਲੈਣ ਪਹੁੰਚ ਗਿਆ ਸੀ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਗੋਲੀ ਲੱਗਣ ਤੋਂ ਬਾਅਦ ਅੰਕੁਸ਼ ਦੀ ਹਾਲਤ ਦੇਖ ਕੇ ਏਐਸਆਈ ਮੌਕੇ ਤੋਂ ਭੱਜਣ ਲੱਗਾ ਪਰ ਲੋਕਾਂ ਨੇ ਉਸ ਨੂੰ ਫੜ ਲਿਆ।
ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਮੁਅੱਤਲ ਕੀਤੇ ਜਾਣ ਤੋਂ ਬਾਅਦ ਰਾਤ ਤੱਕ ਏ.ਐੱਸ.ਆਈ ਦੇ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਗਿਆ ਸੀ ਪਰ ਪਰਿਵਾਰ ਅਤੇ ਦੁਕਾਨਦਾਰਾਂ ਦੇ ਗੁੱਸੇ ਨੂੰ ਦੇਖਦੇ ਹੋਏ ਪੁਲਿਸ ਨੇ ਉਸ ਨੂੰ ਹਿਰਾਸਤ ’ਚ ਲੈ ਕੇ ਮੁਅੱਤਲ ਕਰ ਦਿੱਤਾ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਨੇ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।