ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਜਨਾਲਾ ਰੈਲੀ ਵਿੱਚ ਜ਼ਬਰਦਸਤ ਹੰਗਾਮਾ ਹੋ ਗਿਆ। ਦਰਅਸਲ ਰੈਲੀ ਵਿੱਚ ਪਹੁੰਚੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇੱਕ ਨੌਜਵਾਨ ਵੱਲੋਂ ਸ਼ਰਾਰਤੀ ਅਨਸਰਾਂ ਉਪਰ ਗੋਲੀ ਚਲਾਉਣ ਦੇ ਇਲਜ਼ਾਮ ਵੀ ਲਗਾਏ ਗਏ ਹਨ। ਸ਼ਨੀਵਾਰ ਨੂੰ ਗੁਰਜੀਤ ਸਿੰਘ ਔਜਲਾ ਅਜਨਾਲਾ ਵਿੱਚ ਰੈਲੀ ਕਰ ਰਹੇ ਸਨ ਤਾਂ ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਪਹੁੰਚ ਕੇ ਹੁੱਲੜਬਾਜ਼ੀ ਕੀਤੀ ਤੇ ਗੋਲੀ ਚਲਾ ਕੇ ਫਰਾਰ ਹੋ ਗਏ।
ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਪਹੁੰਚ ਕੇ ਹੁੱਲੜਬਾਜ਼ੀ ਕੀਤੀ ਤੇ ਗੋਲੀ ਚਲਾ ਕੇ ਫਰਾਰ ਹੋ ਗਏ। ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਚੱਲ ਗੁੰਡਾਰਾਜ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਚੱਲੀ ਇਸ ਦੀ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ। ਫਾਇਰਿੰਗ ਵਿੱਚ ਅਜਨਾਲਾ ਦੇ ਪਿੰਡ ਉੱਗਰ ਔਲਖ ਦਾ ਰਹਿਣ ਵਾਲਾ ਲਵਲੀ ਕੁਮਾਰ ਜ਼ਖਮੀ ਹੋ ਗਿਆ।
ਔਜਲਾ ਨੇ ਕਿਹਾ ਪੰਜਾਬ ਵਿੱਚ ਗੁੰਡਾਰਾਜ ਚੱਲ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਚੱਲੀ ਇਸ ਦੀ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੌਰਾਨ ਨੌਜਵਾਨ ਦਾ ਹੱਥ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀਆਂ ਚੋਣਾਂ ਪਹਿਲਾਂ ਕਦੇ ਨਹੀਂ ਦੇਖੀਆਂ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਇਹ ਗੋਲ਼ੀਆਂ ਆਮ’ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਉਕਸਾਉਣ ‘ਤੇ ਗੁੰਡਿਆਂ ਵੱਲੋਂ ਚਲਾਈਆਂ ਗਈਆਂ ਹਨ।