‘ਦ ਖ਼ਾਲਸ ਬਿਊਰੋ:- ਪਟਿਆਲਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੋ ਰਹੇ ਪ੍ਰੋਗਰਾਮ ਦੇ ਨੇੜੇ ਕੁੱਝ ਨੌਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਸਮਾਗਮ ਵਿੱਚ ਆਏ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਇਸ ਹਮਲੇ ਦੌਰਾਨ ਦੋ ਲੋਕਾਂ ਨੂੰ ਗੋਲੀ ਲੱਗੀ ਹੈ ਜਿਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਪੂਰੇ ਮਾਮਲੇ ‘ਤੇ ਚੁੱਪੀ ਧਾਰੀ ਹੋਈ ਹੈ।
ਹਾਲੇ ਤੱਕ ਇਨ੍ਹਾਂ ਨੌਜਵਾਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਜ ਪਟਿਆਲਾ ਦੇ ਵਿੱਚ ਕੈਪਟਨ ਨੇ ਸੂਬੇ ਦੀ ਪਹਿਲੀ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਸੀ ਜੋ 500 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ। ਇਸ ਦੇ ਲਈ ਪਟਿਆਲਾ ਦੇ ਵਿੱਚ ਸਮਾਗਮ ਕਰਵਾਇਆ ਗਿਆ ਸੀ ਜਿਸ ਵਿੱਚ ਕਈ ਨੌਜਵਾਨ ਪਹੁੰਚੇ ਹੋਏ ਸੀ। ਸਮਾਗਮ ਖਤਮ ਹੋਣ ਤੋਂ ਬਾਅਦ ਕੁੱਝ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ।