The Khalas Tv Blog Punjab ਜਲੰਧਰ ‘ਚ ਟਰੈਵਲ ਏਜੰਟ ‘ਤੇ ਚੱਲੀਆਂ ਗੋਲੀਆਂ, 5 ਕਰੋੜ ਦੀ ਫਿਰੌਤੀ ਮੰਗੀ…
Punjab

ਜਲੰਧਰ ‘ਚ ਟਰੈਵਲ ਏਜੰਟ ‘ਤੇ ਚੱਲੀਆਂ ਗੋਲੀਆਂ, 5 ਕਰੋੜ ਦੀ ਫਿਰੌਤੀ ਮੰਗੀ…

Shots fired at travel agent in Jalandhar, ransom of 5 crores demanded

ਜਲੰਧਰ ‘ਚ ਬੱਸ ਸਟੈਂਡ ਦੇ ਬਾਹਰ ਡੈਲਟਾ ਪਾਰਕਿੰਗ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਟਰੈਵਲ ਏਜੰਟ ਇੰਦਰਜੀਤ ਦੀ ਕਾਰ ਐਮਜੀ ਹੈਕਟਰ ‘ਤੇ ਗੋਲੀਆਂ ਚਲਾ ਦਿੱਤੀਆਂ। ਅਜੇ ਤੱਕ ਕਿਸੇ ਅਧਿਕਾਰੀ ਨੇ ਅਧਿਕਾਰਤ ਤੌਰ ‘ਤੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਗੋਲੀ ਚਲਾਉਣ ਵਾਲੇ ਲੋਕ ਕੌਣ ਹਨ, ਪਰ ਕਿਹਾ ਜਾ ਰਿਹਾ ਹੈ ਕਿ ਪੁਲਿਸ ਨੂੰ ਇਕ ਪਰਚੀ ਮਿਲੀ ਹੈ, ਜਿਸ ‘ਚ ਗੈਂਗਸਟਰ ਕੌਸ਼ਲ ਚੌਧਰੀ ਦਾ ਨਾਂ ਲਿਖਿਆ ਹੋਇਆ ਹੈ। ਦੋ ਗੋਲੀਆਂ ਏਜੰਟ ਦੀ ਕਾਰ ਦੇ ਪਿਛਲੇ ਪਾਸੇ ਦੇ ਸ਼ੀਸ਼ੇ ‘ਤੇ ਲੱਗੀਆਂ। ਗੋਲੀਆਂ ਚਲਦੇ ਹੀ ਲੋਕ ਆਪਣੀ ਜਾਨ ਬਚਾਉਣ ਲਈ ਭੱਜਣ ਲੱਗੇ। ਖ਼ੁਸ਼ਕਿਸਮਤੀ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਗੈਂਗਸਟਰ ਵੱਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਲਹਾਲ ਗੋਲੀਬਾਰੀ ਤੋਂ ਬਾਅਦ ਜਲੰਧਰ ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਘਟਨਾ ਵਾਲੀ ਥਾਂ ‘ਤੇ ਫਾਇਰਿੰਗ ਕਰਨ ਤੋਂ ਬਾਅਦ ਬਦਮਾਸ਼ ਬੱਸ ਸਟੈਂਡ ਨੇੜੇ ਪੁਲ ਤੋਂ ਹਾਈਵੇਅ ਵੱਲ ਭੱਜ ਗਏ। ਪੁਲਿਸ ਗੋਲੀ ਚਲਾਉਣ ਵਾਲਿਆਂ ਦੀ ਭਾਲ ਲਈ ਬੱਸ ਸਟੈਂਡ ਦੇ ਆਸ-ਪਾਸ ਦੇ ਇਲਾਕਿਆਂ ਦੀ ਤਲਾਸ਼ੀ ਲੈ ਰਹੀ ਹੈ। ਕਈ ਹੋਟਲਾਂ ਅਤੇ ਢਾਬਿਆਂ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ।

ਗੋਲੀਆਂ ਚਲਾਉਣ ਵਾਲੇ ਬਦਮਾਸ਼ਾਂ ਨੇ ਕੁੱਲ ਗੋਲੀਆਂ ਚਲਾਈਆਂ ਹਨ। ਪੁਲਿਸ ਨੇ ਹੁਣ ਤੱਕ 2 ਖੋਲ ਬਰਾਮਦ ਕੀਤੇ ਹਨ। ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਸ਼ਹਿਰ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

Exit mobile version