The Khalas Tv Blog Punjab ਪੰਜਾਬ ਵਿੱਚ ਐਨਆਰਆਈ ਦੇ ਘਰ ਵਿੱਚ ਵੜ ਕੇ ਮਾਰੀਆਂ ਗੋਲ਼ੀਆਂ, ਵਿਰੋਧੀਆਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਮਾਨ ਸਰਕਾਰ
Punjab

ਪੰਜਾਬ ਵਿੱਚ ਐਨਆਰਆਈ ਦੇ ਘਰ ਵਿੱਚ ਵੜ ਕੇ ਮਾਰੀਆਂ ਗੋਲ਼ੀਆਂ, ਵਿਰੋਧੀਆਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਮਾਨ ਸਰਕਾਰ

ਅੰਮ੍ਰਿਤਸਰ ਵਿੱਚ ਇੱਕ ਐਨਆਰਆਈ ਨੂੰ ਘਰ ਵਿੱਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲ਼ੀਆਂ ਚਲਾ ਦਿੱਤੀਆਂ। ਫਿਲਹਾਲ ਪੀੜਤ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਮਾਮਲੇ ਨੂੰ ਲੈ ਘੇਰਨਾ ਸ਼ੁਰੂ ਕਰ ਦਿੱਤਾ।

ਸੁਖਬੀਰ ਬਾਦਲ ਨੇ ਅਸਤੀਫੇ ਦੀ ਮੰਗ ਕੀਤੀ ਹੈ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ। ਬਾਦਲ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ  ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਵਿਗੜ ਚੁੱਕੀ ਹੈ, ਪੰਜਾਬ ਦੇ ਅੱਜ ਦੇ ਹਾਲਾਤ ਦੇਖ ਬਹੁਤ ਦੁੱਖੀ ਹਾਂ, ਅੱਜ ਸਵੇਰੇ ਦੁਬੁਰਜੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ NRI ਵੀਰ ਸੁਖਚੈਨ ਸਿੰਘ ਦੇ ਘਰ ਵੜ ਕੇ ਬਦਮਾਸ਼ਾਂ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ।

ਮਾਤਾ ਜੀ ਆਪਣੇ ਪੁੱਤ ਅਤੇ ਮਾਸੂਮ ਬੱਚਾ ਆਪਣੇ ਪਿਤਾ ਨੂੰ ਬਚਾਉਣ ਲਈ ਹੱਥ ਜੋੜ ਰਹੇ ਹਨ ਪਰ ਨਿਰਦਈ ਬਦਮਾਸ਼ਾਂ ਨੇ ਇੱਕ ਨਹੀਂ ਸੁਣੀ। ਮੁੱਖ ਮੰਤਰੀ ਭਗਵੰਤ ਮਾਨ ਜੀ ਤੁਹਾਡੇ ਰਾਜ ਵਿੱਚ ਅਜਿਹੀਆਂ ਘਟਨਾਵਾਂ ਹਰ ਦਿਨ ਹੋ ਰਹੀਆਂ ਹਨ,ਪੰਜਾਬੀ ਆਪਣੇ ਘਰ ਵਿੱਚ ਵੀ ਸੁਰੱਖਿਅਤ ਨਹੀਂ ਰਹੇ , ਮੈਂ ਸਮਝਦਾ ਹਾਂ ਕਿ ਤੁਹਾਨੂੰ ਨੈਤਿਕਤਾ ਦੇ ਆਧਾਰ ‘ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ … ਬੁਰੀ ਤਰ੍ਹਾਂ ਜਖਮੀ ਜੇਰੇ ਇਲਾਜ ਸੁਖਚੈਨ ਸਿੰਘ ਦੀ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ NRI, ਕਦੇ ਪੰਜਾਬ ਨੂੰ ਆਪਣਾ ਘਰ ਕਹਿਣ ਵਿੱਚ ਮਾਣ ਮਹਿਸੂਸ ਕਰਦੇ ਸਨ, ਹੁਣ ਡਰ ਵਿੱਚ ਰਹਿੰਦੇ ਹਨ! ਇੱਕ NRI ਨੂੰ ਉਸਦੇ ਘਰ ਦੇ ਅੰਦਰ ਹੀ ਗੋਲੀ ਮਾਰੀ, ਪਰਿਵਾਰ ਦੇ ਸਾਹਮਣੇ ! ਪੰਜਾਬ ਸਰਕਾਰ, ਤੁਹਾਡੀ ਨਾਕਾਮਯਾਬੀ ਨੇ ਪੰਜਾਬ ਨੂੰ ਖਤਰੇ ‘ਚ ਪਾ ਦਿੱਤਾ ਹੈ ਭਗਵੰਤ ਮਾਨ ਜੀ।

ਹਰਸਿਨਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਸੀਂ ਅਤੇ ਤੁਹਾਡਾ ਪਰਿਵਾਰ ਤਾਂ ਬੁਲਟ ਪਰੂਫ ਗੱਡੀਆਂ, ਚੈਬਰ ਅਤੇ ਸੈਕੜੇ ਪੁਲਸ ਮੁਲਾਜਮ ਲੈ ਕੇ ਚੱਲਦੇ ਹੋ ਪਰ ਪੰਜਾਬੀਆਂ ਦੀ ਸੁਰੱਖਿਆ ਕੌਣ ਕਰੇਗਾ ?

ਅੱਜ ਦੁਬੁਰਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਖੇ NRI ਸੁਖਚੈਨ ਸਿੰਘ ‘ਤੇ ਘਰ ਵੜਕੇ ਕੀਤੇ ਜਾਨਲੇਵਾ ਹਮਲੇ ਨੇ ਸਾਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ, ਹਰ ਪੰਜਾਬੀ ਸਹਿਮ ਵਿੱਚ ਹੈ ਕਿ ਆਖਿਰ ਪੰਜਾਬ ‘ਚ ਅਮਨ ਕਾਨੂੰਨ ਹੈ ਕਿੱਥੇ ?  ਫਿਰੋਤੀਆਂ, ਜੇਲ੍ਹਾਂ ‘ਚ ਗੈਂਗਸਟਰਾਂ ਦੀ ਇੰਟਰਵਿਊ, ਧਮਕੀਆਂ, ਲੱਟਾ ਖੋਹਾਂ ਅਤੇ ਕਤਲ ਪੰਜਾਬ ਵਿੱਚ ਆਮ ਗੱਲ ਹੋ ਗਈ ਹੈ।

ਬਿਕਰਮ ਮਜੀਠੀਆ ਨੇ ਕਿਹਾ ਕਿ ਸੁਖਚੈਨ ਸਿੰਘ ਪਿੰਡ ਦੋਬਰਜੀ ( ਅਮ੍ਰਿੰਤਸਰ )  ਜੋ NRI ਹੈ ਇੱਕ ਮਹੀਨਾ ਪਹਿਲਾਂ ਹੀ ਆਇਆ ਹੈ। ਅੱਜ ਸਵੇਰੇ ਸ਼ਰੇਆਮ ਘਰ ਆ ਕਿ ਬੱਚਿਆਂ ਦੇ ਸਾਹਮਣੇ NRI ਸੁਖਚੈਨ ਦੇ ਗੋਲੀਆਂ ਮਾਰੀਆਂ ਜੋ ਜੇਰੇ ਇਲਾਜ ਹੈ!

ਉਨ੍ਹਾਂ ਨੇ CM ਨੂੰ ਸਵਾਲ ਕਰਦਿਆਂ ਕਿਹਾ ਕਿ

  • ਕਿਧਰ ਜਾ ਰਿਹਾ ਪੰਜਾਬ ?
  • ਪੰਜਾਬ ਦੀ ਕਾਨੂੰਨ ਅਵਸਥਾ ?
  • ਤੁਸੀਂ ਤਾਂ ਬੂਲਟ ਪਰੂਫ , ਚੈਂਬਰ , ਗੱਡੀਆਂ ਚ ਘੁੰਮ ਲਓਗੇ ਪੰਜਾਬੀ ਕੀ ਕਰਨ?
  • ਹਰ ਰੋਜ ਫਰੌਤੀਆਂ ਤੋਂ ਤੰਗ ਪੰਜਾਬੀ , ਆਏ ਦਿਨ ਦਿਹਾੜੇ ਕਤਲ, ਲੁੱਟਾਂ ਖੋਹਾਂ , ਮੁੱਖ ਮੰਤਰੀ ਸਾਬ ਸ਼ਰਾਬਾਂ ਪੀ ਰਹੇ ਨੇ , ਮਸਤੀਆਂ ਕਰ ਰਹੇ ਨੇ ਅਤੇ ਪੰਜਾਬ ਲਾਲ ਹੋ ਰਿਹਾ ਹੈ।
  • ਸਿੱਧੂ ਮੂਸੇਵਾਲੇ ਦਾ ਕਤਲ ❗️
  • ਪੰਜਾਬ ਦੇ ਥਾਣਿਆਂ ਚ ਗੈਂਗਸਟਰ ਲਾਰੈਂਸ ਦੀਆਂ ਇੰਟਰਵਿਊ।
Exit mobile version