The Khalas Tv Blog Punjab ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਣਤਾ ਨਹੀਂ: ਜਥੇਦਾਰ
Punjab

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਣਤਾ ਨਹੀਂ: ਜਥੇਦਾਰ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਾਣ-ਮਰਿਯਾਦਾ ਦੇ ਮੱਦੇਨਜ਼ਰ ਅਹਿਮ ਆਦੇਸ਼ ਜਾਰੀ ਕੀਤੇ ਹਨ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਣਤਾ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਕਿਸੇ ਦੇ ਵੀ ਘਰੋਂ ਜਬਰੀ ਪਾਵਨ ਸਰੂਪ ਚੁੱਕਣ। ਸਿੱਖ ਪ੍ਰੰਪਰਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਵੀ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜਿਸ ਨਾਲ ਸੰਗਤਾਂ ਦੇ ਮਨਾਂ ਨੂੰ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਾਣ ਮਰਯਾਦਾ ਨੂੰ ਢਾਹ ਲੱਗੇ। ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਜਲਦ ਹੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਾਣ ਸਤਿਕਾਰ ਕਾਇਮ ਰੱਖਣ ਲਈ ਵਿਉਂਤਬੰਦੀ ਉਲੀਕੀ ਜਾਵੇਗੀ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ ਪ੍ਰੈੱਸ ਨੋਟ
Exit mobile version