The Khalas Tv Blog Punjab ਅਕਾਲੀ ਦਲ ਦੇ ਤਿੰਨ ਲੀਡਰ ਕਸੂਤੇ ਫਸੇ, ਆਪਣੀ ਹੀ ਪਾਰਟੀ ਦੇ ਏਜੰਡੇ ਨੇ ਪਾਇਆ ਭੰਬਲਭੂਸਾ
Punjab

ਅਕਾਲੀ ਦਲ ਦੇ ਤਿੰਨ ਲੀਡਰ ਕਸੂਤੇ ਫਸੇ, ਆਪਣੀ ਹੀ ਪਾਰਟੀ ਦੇ ਏਜੰਡੇ ਨੇ ਪਾਇਆ ਭੰਬਲਭੂਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਸੀਨੀਅਰ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਧੋਖਾਧੜੀ ਦੇ ਇੱਕ ਕੇਸ ਵਿੱਚ ਫਸ ਗਏ ਹਨ। ਇਨ੍ਹਾਂ ਲੀਡਰਾਂ ਖਿਲਾਫ਼ ਬਲਵੰਤ ਸਿੰਘ ਖੇੜਾ ਨੇ ਇੱਕ ਫੌਜਦਾਰੀ ਕੇਸ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਦੋਸ਼ ਲਗਾਏ ਸਨ ਕਿ ਇਨ੍ਹਾਂ ਤਿੰਨਾਂ ਲੀਡਰਾਂ ਨੇ ਚੋਣ ਕਮਿਸ਼ਨ ਕੋਲ ਜੋ ਦਸਤਾਵੇਜ਼ ਜਮ੍ਹਾਂ ਕਰਵਾਏ ਹਨ, ਉਨ੍ਹਾਂ ‘ਚ ਅਕਾਲੀ ਦਲ ਨੂੰ ਧਰਮ ਨਿਰਪੱਖ ਪਾਰਟੀ ਕਿਹਾ ਹੈ। ਦੂਜੇ ਪਾਸੇ ਜੋ ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ ਅਤੇ ਦਿੱਲੀ ਸਿੱਖ ਗੁਰਦੁਆਰਾ ਚੋਣ ਕਮਿਸ਼ਨ ਕੋਲ ਕਾਗਜ਼ਾਤ ਪੇਸ਼ ਕੀਤੇ ਗਏ, ਉਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਧਰਮ ਪਾਰਟੀ ਬਣਦੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਧਾਰਮਿਕ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਲੜਦਾ ਹੈ। ਹੁਸ਼ਿਆਰਪੁਰ ਦੀ ਅਦਾਲਤ ‘ਚ ਇਸ ਮਾਮਲੇ ਦੀ ਸੁਣਵਾਈ 8 ਸਤੰਬਰ ਨੂੰ ਹੋਵੇਗੀ।

ਬਲਵੰਤ ਸਿੰਘ ਖੇੜਾ ਦੇ ਵਕੀਲ ਇਸ਼ ਪੁਨੀਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਕੇਸ ਕੀਤਾ ਸੀ, ਜਿਸ ਨੂੰ ਰੱਦ ਕਰਵਾਉਣ ਲਈ ਇਨ੍ਹਾਂ ਤਿੰਨੋ ਲੀਡਰਾਂ ਨੇ ਹਾਈਕੋਰਟ ਦਾ 16 ਦਸੰਬਰ 2019 ਨੂੰ ਰੁਖ ਕੀਤਾ ਸੀ। ਹਾਈਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ ਕਿ ਇਨ੍ਹਾਂ ਤਿੰਨਾਂ ਲੀਡਰਾਂ ਖ਼ਿਲਾਫ਼ ਦਸਤਾਵੇਜ਼ੀ ਧੋਖਾਧੜੀ ਦਾ ਕੇਸ ਚਲਾਇਆ ਜਾਵੇ।

Exit mobile version