The Khalas Tv Blog Punjab ਅਕਾਲੀ ਦਲ ਨੇ ਕਾਂਗਰਸੀਆਂ ਦੀ ਜ਼ਮੀਰ ਜਗਾਉਣ ਲਈ ਦਿੱਤੀ ਇਹ ਸਲਾਹ
Punjab

ਅਕਾਲੀ ਦਲ ਨੇ ਕਾਂਗਰਸੀਆਂ ਦੀ ਜ਼ਮੀਰ ਜਗਾਉਣ ਲਈ ਦਿੱਤੀ ਇਹ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 1984 ਦੇ ਸਿੱਖ ਕਤ ਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਪਾਰਟੀ ਦੀ ਕੁਲੀਨ ਕਮੇਟੀ ਵਿੱਚ ਸ਼ਾਮਿਲ ਕਰਨ ‘ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਾਈਟਲਰ ਨੂੰ ਪਾਰਟੀ ਦੀ ਕੁਲੀਨ ਕਮੇਟੀ ਵਿੱਚ ਸ਼ਾਮਲ ਕਰਨ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਸਿੱਖ ਜ਼ਖ਼ਮਾਂ ਪ੍ਰਤੀ ਸੋਨੀਆ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਅਸੰਵੇਦਨਸ਼ੀਲਤਾ ਦਾ ਮੁਜ਼ਾਹਰਾ ਹੈ। ਉਹਨਾਂ ਕਿਹਾ ਕਿ ਇਹਨਾਂ ਲੋਕਾਂ ਨੇ ਆਪਣਾ ਫੈਸਲਾ ਹਜ਼ਾਰਾਂ ਬੇਦੋਸ਼ੇ ਸਿੱਖਾਂ ਦੇ ਕਤ ਲੇਆਮ ਦੀ ਵਰ੍ਹੇਗੰਢ ਮੌਕੇ ਲਿਆ ਹੈ। ਇਹ ਫੈਸਲਾ ਦੁਖਾਂਤ ਦੀ 38ਵੀਂ ਵਰ੍ਹੇਗੰਢ ਦੇ ਕੁੱਝ ਦਿਨ ਪਹਿਲਾਂ ਹੀ ਆਇਆ ਹੈ।

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਨੈਤਿਕ ਦਲੇਰੀ ਵਿਖਾਉਂਦਿਆਂ ਇਸ ਫੈਸਲੇ ਦਾ ਵਿਰੋਧ ਕਰਨ ਅਤੇ ਇਸ ਨੂੰ ਰੱਦ ਕਰਵਾਉਣ। ਉਹਨਾਂ ਕਿਹਾ ਕਿ ਵਿਅਕਤੀ ਦਾ ਚਰਿੱਤਰ ਸਮਝੌਤੇ ਦੇ ਖੁੰਝੇ ਵਿੱਚੋਂ ਢਹਿ ਢੇਰੀ ਹੋ ਜਾਂਦਾ ਹੈ। ਹੁਣ ਉਹ ਇਸ ਖੂੰਝੇ ਵਿੱਚੋਂ ਬਾਹਰ ਨਿਕਲਣ ਅਤੇ ਨੈਤਿਕ ਦਲੇਰੀ ਵਿਖਾਉਂਦਿਆਂ ਘੱਟ ਤੋਂ ਘੱਟ ਸੱਚ ਤਾਂ ਬੋਲਣ ਅਤੇ ਆਪਣੇ ਚਰਿੱਤਰ ਨੂੰ ਢਹਿ-ਢੇਰੀ ਹੋਣ ਤੋਂ ਬਚਾ ਲੈਣ। ਉਹਨਾਂ ਕਿਹਾ ਕਿ ਟਾਈਟਲਰ ਨੂੰ ਕੁਲੀਨ ਕਮੇਟੀ ਦਾ ਸਥਾਈ ਮੈਂਬਰ ਬਣਾਉਣਾ ਬਹਾਦਰ ਅਤੇ ਦੇਸ਼ ਭਗਤ ਸਿੱਖ ਕੌਮ ਦਾ ਅਪਮਾਨ ਹੈ। ਉਹਨਾਂ ਨੇ ਸਵਾਲ ਕੀਤਾ ਕਿ ਕੀ ਨਵਜੋਤ ਸਿੱਧੂ, ਮੁੱਖ ਮੰਤਰੀ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਨੀਲ ਜਾਖੜ ਸਮੇਤ ਪੰਜਾਬ ਦੇ ਕਾਂਗਰਸੀਆਂ ਦੀ ਜ਼ਮੀਰ ਜਾਗੇਗੀ ਅਤੇ ਉਹ ਇਸਦੀ ਗੱਲ ਸੁਣਦਿਆਂ ਇਸ ਫੈਸਲੇ ਦਾ ਵਿਰੋਧ ਕਰਕੇ ਆਪਣਾ ਚਰਿੱਤਰ ਢਹਿ ਢੇਰੀ ਹੋਣ ਤੋਂ ਬਚਾ ਲੈਣਗੇ ?

Exit mobile version