The Khalas Tv Blog Punjab ਲੁਧਿਆਣਾ ‘ਚ ਕਰੋੜਾਂ ਦੀ ਹੈਰੋਇਨ ਸਣੇ ਪੰਜਾਬ ਪੁਲਿਸ ਦਾ ਸਬ ਇੰਸਪੈਕਟਰ ਗ੍ਰਿਫ਼ਤਾਰ
Punjab

ਲੁਧਿਆਣਾ ‘ਚ ਕਰੋੜਾਂ ਦੀ ਹੈਰੋਇਨ ਸਣੇ ਪੰਜਾਬ ਪੁਲਿਸ ਦਾ ਸਬ ਇੰਸਪੈਕਟਰ ਗ੍ਰਿਫ਼ਤਾਰ

Ludhiana, Punjab police sub-inspector arrested, heroin

ਲੁਧਿਆਣਾ 'ਚ ਕਰੋੜਾਂ ਦੀ ਹੈਰੋਇਨ ਸਣੇ ਪੰਜਾਬ ਪੁਲਿਸ ਦਾ ਸਬ ਇੰਸਪੈਕਟਰ ਗ੍ਰਿਫ਼ਤਾਰ

ਲੁਧਿਆਣਾ(Ludhiana) ਵਿੱਚ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਰਵਾਈ ਤਹਿਤ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਸਬ ਇੰਸਪੈਟਰ (Sub-inspector) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਐੱਸਆਈ ਡਿਵੀਜ਼ਨ ਨੰਬਰ ਚਾਰ ਵਿੱਚ ਐਸਐੱਚਓ ਵੱਜੋਂ ਤਾਇਨਾਤ ਸੀ। ਨਿਊਜ਼-18 ਦੀ ਖ਼ਬਰ ਮੁਤਾਬਿਕ ਇਸ ਸਬ ਇੰਸਪੈਕਟਰ ਦੇ ਨਾਲ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ।

ਜਾਣਕਾਰੀ ਮੁਤਾਬਿਕ ਸਪੈਸ਼ਲ ਟਾਸਕ ਫੋਰਸ ਪੰਜਾਬ ਵੱਲੋਂ 23 ਨਵੰਬਰ 2022 ਨੂੰ ਇੱਕ ਸਬ-ਇੰਸਪੈਕਟਰ ਨੂੰ ਮੁਲਜ਼ਮਾਂ ਲਈ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਦੌਰਾਨ ਕਰੋੜਾਂ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਵਿੱਚ ਇੱਕ ਸਬ-ਇੰਸਪੈਕਟਰ ਅਤੇ ਉਸ ਦੇ ਦੋ ਸਾਥੀ ਸ਼ਾਮਲ ਹਨ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਏ ਖ਼ੁਲਾਸੇ ਅਨੁਸਾਰ ਮੁਲਜ਼ਮ ਸਬ-ਇੰਸਪੈਕਟਰ ਆਪਣੇ ਸਾਥੀਆਂ ਨਾਲ ਮਿਲ ਕੇ ਸ਼ਹਿਰ ਵਿੱਚ ਕਥਿਤ ਰੂਪ ਵਿੱਚ ਨਸ਼ਿਆਂ ਦਾ ਨੈੱਟਵਰਕ ਚਲਾ ਰਿਹਾ ਸੀ। ਜਾਣਕਾਰੀ ਦੇ ਅਨੁਸਾਰ, ਐਸਟੀਐਫ ਕੇਸ ਬਾਰੇ ਹੋਰ ਵੇਰਵਿਆਂ ਦਾ ਖੁਲਾਸਾ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਵੀ ਕਰ ਸਕਦੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸਬ-ਇੰਸਪੈਕਟਰ ਹਰਜਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮ ਦੇ ਬਿਆਨ ਦੇ ਆਧਾਰ ’ਤੇ ਉਸ ਦੇ ਦੋ ਸਾਥੀਆਂ ਨੂੰ ਵੀ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨਸ਼ੇ ਦੀ ਤਸਕਰੀ ਲਈ ਪੁਲਿਸ ਦੇ ਕੱਪੜਿਆਂ ਦੀ ਵਰਤੋਂ ਕਰਦੇ ਸਨ। ਇਸ ਨਾਲ ਉਹ ਆਸਾਨੀ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਲੈਂਦਾ ਸੀ ਅਤੇ ਕਿਸੇ ਨੂੰ ਸ਼ੱਕ ਵੀ ਨਹੀਂ ਸੀ ਹੁੰਦਾ।

ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4 ਮੁਲਜ਼ਮ ਕਾਬੂ

ਇੱਕ ਹੋਰ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 6 ਨੇ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਲਿਆਂਦੀ ਜਾ ਰਹੀ 30 ਕਿਲੋ ਭੰਗ ਅਤੇ 1 ਕਾਰ ਵੀ ਬਰਾਮਦ ਕੀਤੀ ਹੈ ।

Exit mobile version