Punjab

ਕਪੂਰਥਲਾ ‘ਚ ਵਾਪਰਿਆ ਭਿਆਨਕ ਹਾਦਸਾ, ਸਬ ਇੰਸਪੈਕਟਰ ਦੀ ਹੋਈ ਮੌਤ

ਪੰਜਾਬ ‘ਚ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ, ਕਈ ਵਾਰੀ ਇਹ ਹਾਦਸੇ ਜਾਨਲੇਵਾ ਸਾਬਤ ਹੋ ਜਾਂਦੇ ਹਨ, ਅਜਿਹਾ ਹੀ ਇਕ ਮਾਮਲਾ ਕਪੂਰਥਲਾ ਦੇ ਜਲੰਧਰ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇ ਅਰਬਨ ਅਸਟੇਟ ਦੇ ਨੇੜੇ ਇਕ ਕਾਰ ਡਿਵਾਇਡਰ ਨਾਲ ਟਕਰਾ ਗਈ, ਜਿਸ ਕਾਰਨ ਇਕ ਸਬ ਇੰਸਪੈਕਟਰ ਦੀ ਮੌਤ ਹੋ ਗਈ ਹੈ।

ਸਿਟੀ ਥਾਣਾ-2 ਅਰਬਨ ਅਸਟੇਟ ਦੇ ਐਸਐਚਓ ਮਨਜੀਤ ਸਿੰਘ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਪੁਸ਼ਟੀ ਕਰਦਿਆਂ ਕਿਹਾ ਕਿ ਮ੍ਰਿਤਕ ਦੀ ਪਛਾਣ ਸਬ ਇੰਸਪੈਕਟਰ ਜਸਪਾਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਉਹ ਫਗਵਾੜਾ ਡਵੀਜ਼ਨ ਦੇ ਸਤਨਾਮਪੁਰਾ ਥਾਣੇ ਵਿੱਚ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ 9:30 ਵਜੇ ਇਹ ਹਾਦਸਾ ਵਾਪਰਿਆ ਸੀ, ਜਿਸ ਵਿੱਚ ਸਬ ਇੰਸਪੈਕਟਰ ਜਸਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਸਿਵਲ ਹਸਪਤਾਲ ਦੀ ਐਮਰਜੈਂਸੀ ‘ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਡਿਊਟੀ ਡਾਕਟਰ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇ ਬਾਅਦ ਰੈਫਰ ਕਰ ਦਿੱਤਾ। ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

ਐਸਐਚਓ ਮਨਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –   NEET ਪ੍ਰੀਖਿਆ ਮਾਮਲੇ ‘ਚ ਵਿਦਿਆਰਥੀ ਨੇ ਕਬੂਲਿਆ ਜੁਰਮ