‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਨਾਨਕ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਸਿੱਧੂ ਨੇ ਗੁਰਦੁਆਰਾ ਸਾਹਿਬ ਵਿਖੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਰਦਾਸ ਵੀ ਕੀਤੀ। ਸਿੱਧੂ ਨੇ ਦੂਰਬੀਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ। ਸਿੱਧੂ ਦੇ ਨਾਲ ਉਨ੍ਹਾਂ ਦੇ ਮੀਡੀਆ ਐਡਵਾਈਜ਼ਰ ਸੁਰਿੰਦਰ ਡੱਲਾ ਵੀ ਗਏ ਹਨ। ਸਿੱਧੂ ਨੇ ਟਵੀਟ ਰਾਹੀਂ ਡੇਰਾ ਬਾਬਾ ਨਾਨਕ ਸਾਹਿਬ ਵਿਖੇ ਜਾਣ ਦੀ ਜਾਣਕਾਰੀ ਦਿੱਤੀ ਹੈ।
