Punjab

ਸਿੱਧੂ ਨੇ STF ਰਿਪੋਰਟ ਨੂੰ ਲੈ ਕੇ ਮੁੜ ਘੇਰੀ ਆਪਣੀ ਹੀ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਐੱਸਟੀਐੱਫ ਰਿਪੋਰਟ ਸਬੰਧੀ ਟਵੀਟ ਕਰਕੇ ਆਪਣੀ ਪਾਰਟੀ ਨੂੰ ਘੇਰਿਆ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਇਸ ਰਿਪੋਰਟ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਜੇ ਇਸ ਵਿੱਚ ਕੁੱਝ ਨਹੀਂ ਹੈ ਤਾਂ ਕੈਪਟਨ ਜ਼ਿੰਮੇਵਾਰ ਹੈ ਤੇ ਜੇ ਕੁੱਝ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਈਕੋਰਟ ਕੋਲ ਅਪੀਲ ਕਰਨ ਦੀ ਲੋੜ ਹੀ ਨਹੀਂ ਜਦਕਿ ਹਾਈਕੋਰਟ ਰਿਪੋਰਟ ਖੋਲ੍ਹਣ ਦੇ ਆਦੇਸ਼ ਚੁੱਕੀ ਹੈ।