The Khalas Tv Blog Punjab ਸਿੱਧੂ ਦੇ ਫ਼ਿਰ ਬਿਗੜੇ ਬੋਲ,ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਰੱਬੜ ਦਾ ਗੁੱਡਾ
Punjab

ਸਿੱਧੂ ਦੇ ਫ਼ਿਰ ਬਿਗੜੇ ਬੋਲ,ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਰੱਬੜ ਦਾ ਗੁੱਡਾ

‘ਦ ਖਾਲਸ ਬਿਊਰੋ:ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ਵਿੱਚ ਰਹਿੰਦੇ ਹਨ ।ਇਸ ਵਾਰ ਵੀ ਪੰਜਾਬ ਦੇ ਭੱਖਦੇ ਹੋਏ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਸਿੱਧੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਤੰਜ ਕੱਸਦਿਆਂ ਉਹਨਾਂ  ਨੂੰ ਰੱਬੜ ਦਾ ਗੁੱਡਾ ਕਹਿ ਦਿੱਤਾ ਤੇ ਨਾਲ ਹੀ ਇਹ ਵੀ ਕਿਹਾ ਕਿ ਇਸ ਦੀ ਚਾਬੀ ਦਿੱਲੀ ਤੋਂ ਭਰ ਹੁੰਦੀ ਹੈ ।ਇਸ ਤੋਂ ਇਲਾਵਾ ਪੰਜਾਬ ਦੇ ਅੱਜ ਦੇ ਹਾਲਾਤਾਂ ਤੇ ਪੁਲਿਸ ਦੀ ਭੂਮਿਕਾ ਤੇ ਵੀ ਸਿੱਧੂ ਨੇ ਸਵਾਲ ਚੁੱਕੇ ਹਨ।

Exit mobile version