‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਨੇ ਔਰਤਾਂ ਲਈ ਵੱਡਾ ਐਲਾਨ ਕਰਦਿਆਂ ਉਨ੍ਹਾਂ ਨੂੰ ਹਰ ਮਹੀਨੇ ਦੋ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਬਰਨਾਲਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ। ਜੋ ਲੜਕੀ 5ਵੀਂ ਜਮਾਤ ਪਾਸ ਕਰੇਗੀ, ਉਸ ਨੂੰ 5 ਹਜ਼ਾਰ ਰੁਪਏ ਦਿੱਤੇ ਜਾਣਗੇ। 10 ਵੀਂ ਜਮਾਤ ਪਾਸ ਲੜਕੀ ਨੂੰ 15 ਹਜ਼ਾਰ ਰੁਪਏ ਅਤੇ ਜੋ ਲੜਕੀ 12ਵੀਂ ਜਮਾਤ ਪਾਸ ਕਰੇਗੀ ਉਸ ਨੂੰ ਪੰਜਾਬ ਸਰਕਾਰ 20 ਹਜ਼ਾਰ ਰੁਪਏ ਦੇਵੇਗੀ।
