Punjab

ਸਿੱਧੂ ਦੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪਾਰਟੀ ਲੀਡਰ ਪ੍ਰਿਅੰਕਾ ਗਾਂਧੀ ਦੇ ਨਾਲ ਅੱਜ ਇੱਕ ਲੰਮੀ ਬੈਠਕ ਕੀਤੀ। ਸਿੱਧੂ ਨੇ ਪ੍ਰਿਅੰਕਾ ਗਾਂਧੀ ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ‘ਤੇ ਲਿਖਿਆ ਹੈ ਕਿ ਉਨ੍ਹਾਂ ਦੀ ਪ੍ਰਿਅੰਕਾ ਗਾਂਧੀ ਦੇ ਨਾਲ ਲੰਮੀ ਮੁਲਾਕਾਤ ਹੋਈ ਹੈ। ਸਿੱਧੂ ਕੱਲ੍ਹ ਹੀ ਦਿੱਲੀ ਪਹੁੰਚੇ ਸੀ। ਸਿੱਧੂ ਨੇ ਇਸ ਮੁਲਾਕਾਤ ਬਾਰੇ ਹੋਰ ਕੋਈ ਵੇਰਵਾ ਨਹੀਂ ਦਿੱਤਾ।

ਸਿੱਧੂ ਕੱਲ੍ਹ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਸਨ ਪਰ ਕੱਲ੍ਹ ਉਨ੍ਹਾਂ ਦੀ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਨਹੀਂ ਹੋ ਸਕੀ ਸੀ। ਅੱਜ ਉਨ੍ਹਾਂ ਦਾ ਦਿੱਲੀ ਵਿੱਚ ਦੂਜਾ ਦਿਨ ਹੈ ਅਤੇ ਰਾਹੁਲ ਗਾਂਧੀ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਦਾ ਸਸਪੈਂਸ ਹਾਲੇ ਤੱਕ ਬਣਿਆ ਹੋਇਆ ਹੈ ਕਿ ਉਨ੍ਹਾਂ ਦੀ ਮੁਲਾਕਾਤ ਰਾਹੁਲ ਗਾਂਧੀ ਦੇ ਨਾਲ ਹੋਵੇਗੀ ਜਾਂ ਨਹੀਂ।