India Punjab

2 ਸਾਲ ਮਗਰੋਂ ਮੂਸੇਵਾਲਾ ਦੇ ਕਤਲਕਾਂਡ ਨਾਲ ਜੁੜਿਆ ਵੱਡਾ ਗੈਂਗਸਟਰ ਗ੍ਰਿਫਤਾਰ !

ਬਿਉਰੋ ਰਿਪੋਰਟ – ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ (SIDHU MOOSAWAL MURDER CASE)ਵਿੱਚ 2 ਸਾਲ ਬਾਅਦ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ । ਪੁਲਿਸ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਮੁਹੱਈਆ ਗੈਂਗਸਟਰ ਨੂੰ ਕਾਬੂ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ । ਉਸ ਦੇ ਖਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਾਮਲੇ ਦਰਜ ਕੀਤੇ ਗਏ ਸਨ ।

ਵਿਸ਼ਾਲ ਨੇ ਪਿਛਲੇ ਸਾਲ ਸਤੰਬਰ ਵਿਚ ਡੇਰਾਬਸੀ ਵਿੱਚ ਇਕ IELTS ਸੈਂਟਰ ਵਿਚ ਗੋਲ਼ਾਬਾਰੀ ਕੀਤੀ ਸੀ। ਵਿਸ਼ਾਲ ਖ਼ਾਨ ਤੇ ਮਨਜੀਤ ਵਾਰਦਾਤ ਦੇ ਮਾਸਟਰ ਮਾਈਡ ਸਨ । ਵਿਸ਼ਾਲ ਖਾਨ ਫ਼ਰਾਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਚੱਲ ਰਿਹਾ ਸੀ ਜਦਕਿ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੇ ਮੁਲਜ਼ਮ ਨੂੰ ਪੰਜਾਬ- ਹਰਿਆਣਾ ਸਰਹੱਦ ਬਰਵਾਲਾ ਨੇੜਿਓਂ ਪਿਸਤੌਲ ਸਮੇਤ ਕਾਬੂ ਕੀਤਾ ਹੈ। ਉਸ ਦੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ 2023 ਤੋਂ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਗ੍ਰਿਫ਼ਤਾਰ ਗੈਂਗਸਟਰ ਦੀ ਪਛਾਣ ਰ ਮਹਿਫ਼ੂਜ਼ ਉਰਫ਼ ਵਿਸ਼ਾਲ ਖ਼ਾਨ ਵਜੋਂ ਹੋਈ ਹੈ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਅਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ । ਪੁੱਛਗਿੱਛ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਵਿਸ਼ਾਲ ਖਾਨ ਨੇ 26 ਜਨਵਰੀ ਵਾਲੇ ਦਿਨ ਵੱਡੀ ਵਾਰਦਾ ਨੂੰ ਟਰਾਈ ਸਿੱਟੀ ਵਿੱਚ ਅੰਜਾਣ ਦੇਣਾ ਸੀ ।