Manoranjan

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ! ਕੱਲ੍ਹ ਰਿਲੀਜ਼ ਹੋਵੇਗਾ ਨਵਾਂ ਗੀਤ Dilemma

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਡਿਲੇਮਾ (Dilemma) ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ ਜਿਸ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਨੂੰ UK ਦੀ ਮਸ਼ਹੂਰ ਗਾਇਕਾ ਸਟੀਫਲੋਨ ਡੌਨ (Stefflon Don) ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ। ਦਰਅਸਲ ਸਟੀਫਲੋਨ ਨੇ ਜਦੋਂ ਬੀਤੇ ਦਿਨ ਇਸ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਸੀ ਤਾਂ ਉਸ ਨੇ ਕਿਹਾ ਸੀ ਕਿ ਜੇ ਇਸ ਟੀਜ਼ਰ ‘ਤੇ 1 ਲੱਖ ਕੁਮੈਂਟ ਆ ਗਏ ਤਾਂ ਮੈਂ ਸਿੱਧੂ ਮੂਸੇਵਾਲਾ ਵਾਲਾ ਗੀਤ ਰਿਲੀਜ਼ ਕਰ ਦੇਵਾਂਗੀ। ਮੌਜੂਦਾ ਇਸ ਟੀਜ਼ਰ ’ਤੇ 124K ਕੁਮੈਂਟ ਆ ਗਏ ਹਨ। ਸੋ ਸਟੀਫਲੋਨ ਨੇ ਨਵੀਂ ਪੋਸਟ ਪਾ ਕੇ ਲਿਖ ਦਿੱਤਾ ਹੈ ਕਿ ਕੱਲ੍ਹ ਸ਼ਾਮ 4 ਵਜੇ ਉਹ ਗਾਣਾ ਰਿਲੀਜ਼ ਕਰੇਗੀ।

ਦੱਸ ਦੇਈਏ 28 ਜੂਨ ਨੂੰ ਸਟੀਫਲੋਨ ਡੌਨ ਦੀ ਨਵੀਂ ਐਲਬਮ ਰਿਲੀਜ਼ ਹੋਣ ਵਾਲੀ ਹੈ। ਇਸੇ ਐਲਬਮ ਵਿੱਚ ਸਿੱਧੂ ਮੂਸੇਵਾਲਾ ਨਾਲ ਵੀ ਸਟੀਫਲੋਨ ਦਾ ਗੀਤ ‘Dillema’ ਹੈ, ਜਿਸ ਦਾ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਬੀਤੇ ਕੁਝ ਹਫ਼ਤੇ ਪਹਿਲਾਂ ਹੀ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਜਾਣਕਾਰੀ ਦਿੱਤੀ ਸੀ।

ਸਿੱਧੂ ਮੂਸੇਵਾਲਾ ਨੂੰ ਇਸ ਫ਼ਾਨੀ ਦੁਨੀਆਂ ਤੋਂ ਗਏ 2 ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਮੂਸੇਵਾਲਾ ਦਾ ਫੈਨਜ਼ ਪਹਿਲਾਂ ਵਾਂਗ ਹੀ ਬਰਕਰਾਰ ਹੈ। ਇਹ ਵੀ ਆਖ ਸਕਦੇ ਹਾਂ ਕਿ ਸਿੱਧੂ ਦੀ ਮੌਤ ਪਿੱਛੋਂ ਪ੍ਰਸ਼ੰਸਕਾਂ ਅਤੇ ਸਰੋਤਿਆਂ ਦੀ ਗਿਣਤੀ ‘ਚ ਵਾਧਾ ਹੀ ਹੋਇਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ 7ਵਾਂ ਗੀਤ ‘410’ ਰਿਲੀਜ਼ ਹੋਇਆ ਸੀ। ਸੰਨੀ ਮਾਲਟਨ ਨੇ ਆਪਣੇ ਯੂਟਿਊਬ ਚੈਨਲ ‘ਤੇ ਇਸ ਗੀਤ ਨੂੰ ਰਿਲੀਜ਼ ਕੀਤਾ ਸੀ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਨੇ ਲਿਖਿਆ ਹੈ।