Punjab

ਸਿੱਧੂ ਮੂਸੇਵਾਲਾ ਮਾਮਲੇ ‘ਚ ਪੇਸ਼ੀ, ਲਾਰੈਂਸ ਰਿਹਾ ਗ਼ੈਰ ਹਾਜ਼ਰ ! ਬਲਕੌਰ ਸਿੰਘ ਦਾ ਆਇਆ ਬਿਆਨ

Sidhu Moosewala appeared in the murder case, Lawrence was absent! Balkaur Singh's statement

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਕਤਲ ਕਾਂਡ ਦੇ ਸਾਰੇ ਮੁਲਜ਼ਮਾਂ ਦੀ ਸੁਣਵਾਈ ਹੋਈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਛੱਡ ਕੇ 24 ਮੁਲਜ਼ਮ ਜੇਲ੍ਹ ਤੋਂ ਹੀ ਵਰਚੂਅਲ ਤੌਰ ‘ਤੇ ਅਦਾਲਤ ‘ਚ ਪੇਸ਼ ਹੋਏ। ਪੇਸ਼ ਹੋਏ ਇਹਨਾਂ ਗੈਂਗਸਟਰਾਂ ‘ਚ ਜੱਗੂ ਭਗਵਾਨਪੁਰੀਆ, ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਸਮੇਤ ਬਾਕੀ 24 ਗੈਂਗਸਟਰ ਹਨ। ਮੂਸੇਵਾਲਾ ਕਤਲ ਕੇਸ ਦੀ ਹੁਣ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ।

SIT ਨੇ ਜਾਂਚ ਵਿੱਚ ਕਿਹਾ ਕਿ ਕਤਲ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਸੀ। ਪੁਲਿਸ ਨੇ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ ਜਗਦੀਪ ਰੂਪਾ, ਮਨਪ੍ਰੀਤ ਮਨੂੰ ਮੁਕਾਬਲੇ ਵਿੱਚ ਮਾਰੇ ਗਏ ਹਨ।

ਵਰਚੂਅਲ ਤੌਰ ‘ਤੇ ਅਦਾਲਤ ‘ਚ ਪੇਸ਼ ਕੀਤੇ ਗਏ 24 ਗੈਂਗਸਟਰਾਂ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਅਦਾਲਤ ਵਿੱਚ ਹੁਣ ਟਰਾਇਲ ਸ਼ੁਰੂ ਹੋ ਗਏ ਹਨ। ਇਹ ਪੇਸ਼ੀ ਵਰਚੂਅਲ ਤੌਰ ‘ਤੇ ਰਹੀ ਸ਼ਾਇਦ ਪੰਜਾਬ ਬੰਦ ਹੋਣ ਕਰਕੇ ਇਹਨਾਂ ਗੈਂਗਸਟਰਾਂ ਨੂੰ ਕੋਰਟ ‘ਚ ਪੇਸ਼ ਨਹੀਂ ਕੀਤਾ ਗਿਆ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਮੀਦ ਹੈ ਕਿ ਅਗਲੀ ਸੁਣਵਾਈ ਦੌਰਾਨ ਇਹਨਾਂ ਸਾਰੇ ਗੈਂਗਸਟਰਾਂ ਨੂੰ ਪੁਲਿਸ ਨਿੱਜੀ ਤੌਰ ‘ਤੇ ਅਦਾਲਤ ‘ਚ ਲਿਆਵੇਗੀ। ਉਹਨਾਂ ਨੇ ਕਿਹਾ ਕਿ ਗੋਲਡੀ ਬਰਾੜ ਹਾਲੇ ਵੀ ਵਿਦੇਸ਼ ‘ਚ ਲੁਕਿਆ ਹੋਇਆ ਹੈ। ਪੁਲਿਸ ਨੂੰ ਗੋਲਡੀ ਤੱਕ ਵੀ ਹੱਥ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਅਦਾਲਤ ਜ਼ਰੂਰ ਇਨਸਾਫ਼ ਦੇਵੇਗੀ।