The Khalas Tv Blog India Sidhu Moosewala case : ਲਾਰੈਂਸ਼ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਕੀਨੀਆ ਤੋਂ ਕੀਤਾ ਗ੍ਰਿਫ਼ਤਾਰ….
India Punjab

Sidhu Moosewala case : ਲਾਰੈਂਸ਼ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਕੀਨੀਆ ਤੋਂ ਕੀਤਾ ਗ੍ਰਿਫ਼ਤਾਰ….

Lawrence Bishnoi brother detained in Kenya

Sidhu Moosewala case : ਲਾਰੈਂਸ਼ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਕੀਨੀਆ ਤੋਂ ਕੀਤਾ ਗ੍ਰਿਫ਼ਤਾਰ....

ਨਵੀਂ ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala case) ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ(Gangster Lawrence Bishnoi) ਦੇ ਭਰਾ ਅਨਮੋਲ ਬਿਸ਼ਨੋਈ(Anmol Bishnoi) ਨੂੰ ਕੀਨੀਆ(Kenya) ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਅਹਿਮ ਘਟਨਾਕ੍ਰਮ ਵਿੱਚ, ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ, ਅਨਮੋਲ ਬਿਸ਼ਨੋਈ, ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਸਨਸਨੀਖੇਜ਼ ਹੱਤਿਆ ਦੇ ਸਬੰਧ ਵਿੱਚ ਕੀਨੀਆ ਵਿੱਚ ਹਿਰਾਸਤ ਵਿੱਚ ਲਏ ਗਏ ਸ਼ੱਕੀਆਂ ਵਿੱਚੋਂ ਇੱਕ ਹੈ। ਲਾਰੈਂਸ ਬਿਸ਼ਨੋਈ ਸਿੱਧੂ ਮੂਸੇ ਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ। ਕੀਨੀਆ ਅਤੇ ਅਜ਼ਰਬਾਈਜਾਨ ਤੋਂ ਪੰਜਾਬੀ ਗਾਇਕ ਦੇ ਕਤਲ ਦੇ ਸਬੰਧ ਵਿੱਚ ਦੋ ਜਾਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਭਾਰਤ ਇਸ ਮਾਮਲੇ ‘ਤੇ ਦੋਵਾਂ ਦੇਸ਼ਾਂ ਦੇ ਸਬੰਧਤ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਦੋਵੇਂ ਮੁਲਜ਼ਮ ਸਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ ਨੂੰ ਅਜ਼ਰਬਾਈਜਾਨ ਅਤੇ ਕੀਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਮੰਤਰਾਲਾ ਅਗਲੇਰੀ ਕਾਨੂੰਨੀ ਪ੍ਰਕਿਰਿਆ ‘ਤੇ ਵਿਚਾਰ ਕਰਨ ਲਈ ਸਬੰਧਤ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਹਮਲਾਵਰਾਂ ਦੇ ਇੱਕ ਸਮੂਹ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਕੁਝ ਦਿਨ ਬਾਅਦ ਹੀ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕਤਲ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ ਜਦਕਿ ਦਿੱਲੀ ਪੁਲਿਸ ਜਾਂਚ ਲਈ ਆਪਣਾ ਸਹਿਯੋਗ ਦੇ ਰਹੀ ਹੈ।

ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਸਿੱਧੂ ਮੂਸੇ ਵਾਲਾ ਕੇਸ ਨਾਲ ਸਬੰਧਤ ਮੁਲਜ਼ਮਾਂ ਬਾਰੇ ਇੱਕ ਬਿਆਨ ਜਾਰੀ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਹੈ ਕਿ ਕੀਨਿਆ ਤੇ ਅਜ਼ਰਬੈਜਾਨ ਵਿੱਚ ਸਿੱਧੂ ਕੇਸ ਵਿੱਚ ਇੱਕ-ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਸਥਾਨਕ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ ਤੇ ਵਿਦੇਸ਼ ਮੰਤਰਾਲਾ ਇਹਨਾਂ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ ਤੇ ਕਾਨੂੰਨ ਦੇ ਮੁਤਾਬਿਕ ਅਗਲੇ ਕਦਮ ਚੁੱਕੇ ਜਾਣਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਭਾਰਤ ਸਰਕਾਰ ਅਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਯਤਨਾਂ ਨਾਲ ਉਸ ਨੂੰ ਅਜ਼ਰਬਾਈਜਾਨ ਤੋਂ ਲੱਭਿਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੂੰ ਅਨਮੋਲ ਬਿਸ਼ਨੋਈ ਦੇ ਕੀਨੀਆ ਵਿੱਚ ਨਜ਼ਰ ਆਉਣ ਦੀ ਸੂਚਨਾ ਮਿਲੀ ਸੀ।

ਪੁਲਿਸ ਮੁਤਾਬਿਕ ਮੂਸੇਵਾਲਾ ‘ਤੇ ਹਮਲਾ ਕਿਵੇਂ ਹੋਵੇਗਾ ਅਤੇ ਹਮਲਾ ਕੌਣ ਕਰੇਗਾ, ਇਸ ਦਾ ਖਾਕਾ ਸਚਿਨ ਅਤੇ ਅਨਮੋਲ ਨੇ ਹੀ ਤਿਆਰ ਕੀਤਾ ਸੀ। ਇਸ ਸਾਰੀ ਰਣਨੀਤੀ ਤਿਆਰ ਹੋਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੇ ਫਰਜ਼ੀ ਪਾਸਪੋਰਟਾਂ ਦੀ ਮਦਦ ਨਾਲ ਦੋਵਾਂ ਨੂੰ ਵਿਦੇਸ਼ ਭੱਜਣ ‘ਚ ਮਦਦ ਕੀਤੀ, ਤਾਂ ਜੋ ਦੋਵੇਂ ਸੁਰੱਖਿਅਤ ਰਹਿਣ। ਇਸ ਲਈ ਮੂਸੇਵਾਲ ਦੇ ਕਤਲ ਤੋਂ ਬਾਅਦ ਦੋਵੇਂ ਹੀ ਗੈਰਕਾਨੂੰਨੀ ਤਰੀਕੇ ਨਾਲ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਏ ਸਨ।

Exit mobile version