‘ਦ ਖ਼ਾਲਸ ਬਿਊਰੋ :- ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਪੰਜਾਬੀ ਜ਼ੁਬਾਨ ਨੂੰ ਪ੍ਰਫੁਲਿਤ ਕਰਨ ਦੇ ਲਈ ਮ ਰਨ ਉਪਰੰਤ ਪੰਜਾਬੀ ਵਿਰਸਾ ਪਾਕਿਸਤਾਨ ਵੱਲੋਂ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਦਿੱਤਾ ਜਾ ਰਿਹਾ ਹੈ। ਹਾਲੇ ਤੱਕ ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ।
ਪਾਕਿਸਤਾਨ ਵਿੱਚ ਮੂਸੇਵਾਲਾ ਦੇ ਮਿਊਜ਼ਿਕ ਇੰਡਸਟਰੀ ਨੂੰ ਯੋਗਦਾਨ ਲਈ ਉਨ੍ਹਾਂ ਨੂੰ ਸਭ ਤੋਂ ਉੱਚਾ ਸਨਮਾਨ ਦਿੱਤਾ ਜਾ ਰਿਹਾ ਹੈ। ਸਿੱਧੂ ਮੁਸੇਵਾਲੇ ਨੂੰ ਸਭ ਤੋਂ ਵੱਡਾ ਪੁਰਸਕਾਰ ਵਾਰਿਸ ਸ਼ਾਹ ਅੰਤਰਰਾਸ਼ਟਰੀ ਅਵਾਰਡ” ਨਾਲ ਸਨਮਾਨਤ ਕੀਤਾ ਜਾਵੇਗਾ।
ਪੰਜਾਬੀਅਤ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਇੰਸਟਾਗ੍ਰਾਮ ਅਕਾਊਂਟ ‘ਤੇ ਇਲਿਆਸ ਘੁੰਮਣ ਦੀ ਇੱਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ‘ਚ ਇਲਿਆਸ ਘੁੰਮਣ ਨੇ ਇੱਕ ਪੋਸਟ ਵੀ ਲਿਖੀ ਹੈ ਅਤੇ ਅਖੀਰ ‘ਚ ਲਿਖਿਆ ਹੈ ‘ਸਿੱਧੂ ਮੂਸੇਵਾਲਾ ਤੈਨੂੰ ਪਾਕਿਸਤਾਨ ਭੁੱਲਿਆ ਨਹੀਂ’।