ਮਾਨਸਾ : ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖ਼ੁਸ਼ੀਆਂ ਪਰਤਣ ਵਾਲੀਆਂ ਹਨ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਹ ਵਜ੍ਹਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਫੈਨਜ਼ ਨੂੰ ਵੀ ਨਹੀਂ ਮਿਲ ਰਹੇ। ਜਗ ਬਾਣੀ ਦੀ ਰਿਪੋਰਟ ਮੁਤਾਬਿਕ ਮਰਹੂਮ ਗਾਇਕ ਦੇ ਤਾਏ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ।
ਸਿੱਧੂ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਕਤਲ ਤੋਂ ਬਾਅਦ ਮਾਂ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ ਸਨ। ਅਜਿਹੀ ਸਥਿਤੀ ਵਿੱਚ, ਚਰਨ ਕੌਰ ਆਈਵੀਐਫ ਤਕਨੀਕ ਦੀ ਮਦਦ ਨਾਲ ਦੁਬਾਰਾ ਗਰਭਵਤੀ ਹੋ ਗਈ ਹੈ। ਇਸ ਕਾਰਨ ਚਰਨ ਕੌਰ ਪਿਛਲੇ 3-4 ਮਹੀਨਿਆਂ ਤੋਂ ਘਰੋਂ ਬਾਹਰ ਵੀ ਨਹੀਂ ਨਿਕਲੀ।
ਇਸ ਕਾਰਨ ਉਸ ਦੀ ਮਾਂ ਚਰਨ ਕੌਰ ਆਈ.ਵੀ.ਐੱਫ. ਰਾਹੀਂ ਗਰਭਵਤੀ ਹੋ ਗਈ। ਜਦੋਂ ਮੀਡੀਆ ਨੇ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿਚ ਨਵੀਂ ਜ਼ਿੰਦਗੀ ਆ ਰਹੀ ਹੈ। ਸੂਤਰਾਂ ਅਨੁਸਾਰ ਉਹ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ ਅਤੇ ਹੁਣ ਤੱਕ ਸਿਰਫ਼ ਹਾਂ-ਪੱਖੀ ਹੁੰਗਾਰਾ ਹੀ ਮਿਲ ਰਿਹਾ ਹੈ।
29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 6 ਸ਼ੂਟਰਾਂ ਵੱਲੋਂ ਗੋਲੀਆਂ ਚਲਾ ਕੇ ਉਸ ਨੂੰ ਮਾਰ ਦਿੱਤਾ ਗਿਆ ਸੀ। ਬਦਨਾਮ ਗੈਂਗਸਟਰ ਲਾਰੈਂਸ ਦੇ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਹੈ। ਜਿਸ ‘ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ।
ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ ਹੋ ਚੁੱਕੀ ਹੈ। ਕਤਲ ਦੇ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਲਈ ਇਨਸਾਫ਼ ਲਈ ਆਵਾਜ਼ ਬੁਲੰਦ ਕਰ ਰਹੇ ਹਨ। ਉਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ।