The Khalas Tv Blog Punjab ਸਿੱਧੂ ਮੂਸੇਵਾਲਾ ਦਾ 7ਵਾਂ ਗੀਤ, ਸਟੀਫਲਨ ਡੌਨ ਦੇ ਯੂਟਿਊਬ ਚੈਨਲ ‘ਤੇ ਹੋਵੇਗਾ ਰਿਲੀਜ਼
Punjab

ਸਿੱਧੂ ਮੂਸੇਵਾਲਾ ਦਾ 7ਵਾਂ ਗੀਤ, ਸਟੀਫਲਨ ਡੌਨ ਦੇ ਯੂਟਿਊਬ ਚੈਨਲ ‘ਤੇ ਹੋਵੇਗਾ ਰਿਲੀਜ਼

ਮੁਹਾਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਜਾਵੇਗਾ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ ਇਸ ਦੇ ਲਈ ਉਹ ਲੰਡਨ ਦੀਆਂ ਸੜਕਾਂ ‘ਤੇ ਵੀ ਨਿਕਲੀ।

ਸਟੀਫਲਨ ਡੌਨ ਨੇ ਲੰਡਨ ਦੀਆਂ ਸੜਕਾਂ ‘ਤੇ ਗੀਤ ਦਾ ਪ੍ਰਚਾਰ ਵੀ ਕੀਤਾ। ਹਜ਼ਾਰਾਂ ਲੋਕ ਸਾਊਥ ਹਾਲ ਪਹੁੰਚੇ। ਸਟੀਫਲਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ, ਜਿਸ ਵਿਚ ਇਕ ਪਾਸੇ ਉਸ ਦੀ ਤਸਵੀਰ ਛਪੀ ਹੈ ਅਤੇ ਪਿਛਲੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਛਪੀ ਹੈ।

ਗੀਤ ਕਿੰਨੇ ਮਿੰਟ ਦਾ ਹੋਵੇਗਾ ਅਤੇ ਇਸ ਦੇ ਬੋਲ ਕੀ ਹੋਣਗੇ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪਰ ਸਟੀਫਲਨ ਨੇ ਗੀਤ ਦੇ ਸਬੰਧ ਵਿੱਚ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ #justiceforsidhumoosewala ਨੂੰ ਪ੍ਰਮੋਟ ਕਰ ਰਹੀ ਹੈ।

ਸਟੀਫਲਨ ਵੱਲੋਂ ਆਪਣੇ ਸੋਸ਼ਲ ਮੀਡੀਆ ‘ਤੇ ਪਾਈ ਗਈ ਵੀਡੀਓ ‘ਚ ਸਿੱਧੂ ਮੂਸੇਵਾਲਾ ਦਾ ਪਿੰਡ ਦਿਖਾਇਆ ਗਿਆ ਹੈ। ਜਿਸ ਕਾਰਨ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਗੀਤ ‘ਚ ਮੂਸੇਵਾਲਾ ਦੇ ਪਿੰਡ ਮੂਸੇਵਾਲਾ ਦੇ ਸ਼ਾਟ ਹੋ ਸਕਦੇ ਹਨ। ਇਸ ਪੋਸਟ ਵਿੱਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਨਜ਼ਰ ਆ ਰਹੇ ਹਨ। #justiceforsidhumoosewala ਦੇ ਉਹ ਸ਼ਾਟ ਵੀ ਉਸੇ ਪੋਸਟ ਵਿੱਚ ਹਨ।

ਗੀਤ 4:10 ਸਿਰਫ 2 ਮਹੀਨੇ ਪਹਿਲਾਂ ਹੀ ਲਾਂਚ ਹੋਇਆ ਸੀ

ਮੂਸੇਵਾਲਾ ਦਾ ਨਵਾਂ ਗੀਤ 4:10 ਦੋ ਮਹੀਨੇ ਪਹਿਲਾਂ 10 ਅਪ੍ਰੈਲ ਨੂੰ ਲਾਂਚ ਹੋਇਆ ਸੀ। ਇਸ ਗੀਤ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਸ ਸਾਲ ਇਹ ਦੂਜੀ ਵੱਡੀ ਖੁਸ਼ਖਬਰੀ ਸੀ। ਇਸ ਸਾਲ ਦੀ ਸ਼ੁਰੂਆਤ ‘ਚ ਪ੍ਰਸ਼ੰਸਕਾਂ ਨੂੰ ਮੂਸੇਵਾਲਾ ਦੇ ਭਰਾ ਦੇ ਜਨਮ ਦੀ ਖਬਰ ਮਿਲੀ ਸੀ। 17 ਮਾਰਚ ਨੂੰ ਮੂਸੇਵਾਲਾ ਦੇ ਭਰਾ ਦਾ ਜਨਮ ਹੋਇਆ ਸੀ।

ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਿਛਲੇ ਸਾਲ ਨਵੰਬਰ ‘ਚ ਦੀਵਾਲੀ ‘ਤੇ ‘ਵਾਚ-ਆਊਟ’ ਰਿਲੀਜ਼ ਕੀਤਾ ਸੀ। ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ। ਜਿਸ ਨੂੰ ਹੁਣ ਤੱਕ ਯੂਟਿਊਬ ‘ਤੇ 3.59 ਕਰੋੜ ਲੋਕ ਦੇਖ ਚੁੱਕੇ ਹਨ।

ਚੌਰਨੀ ਨੂੰ ਯੂ-ਟਿਊਬ ‘ਤੇ 5.4 ਕਰੋੜ ਲੋਕਾਂ ਨੇ ਸੁਣਿਆ

ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ 2 ਲੱਖ ਲੋਕਾਂ ਨੇ ਸੁਣਿਆ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ। ਇਸ ਗੀਤ ਨੂੰ 72 ਘੰਟਿਆਂ ‘ਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ‘ਚ ਬੈਨ ਕਰ ਦਿੱਤਾ ਗਿਆ ਸੀ।

ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਇਨ੍ਹਾਂ ਗੀਤਾਂ ਤੋਂ ਬਾਅਦ ਚੋਰੀ ਅਤੇ ਵਾਚ-ਆਊਟ ਰਿਲੀਜ਼ ਹੋਏ।

Exit mobile version