ਸਿੱਧੂ ਮੂਸੇਵਾਲਾ (Sidhu Moose Wala) ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਅੱਜ ਆਪਣੇ ਨਵ ਜਨਮੇ ਬੱਚੇ ਦੇ ਨਾਲ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਆਪਣੇ ਨਵ ਜਨਮੇ ਬੱਚੇ ਦੇ ਨਾਲ ਮੱਥਾ ਟੇਕਿਆ। ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਬਾਅਦ ਪਰਿਵਾਰ ਵੱਲੋਂ ਪਹਿਲੀ ਵਾਰ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਦੇ ਦਰਸ਼ਨ ਕੀਤੇ ਹਨ। ਪਰਿਵਾਰ ਨੇ ਕਿਹਾ ਕਿ ਉਹ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਲੈਣ ਅਤੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਹੀ ਛੋਟੇ ਸਿੱਧੂ ਨੂੰ ਹਰਿਮੰਦਰ ਸਾਹਿਬ ਵਿਖੇ ਲੈ ਕੇ ਆਏ ਹਨ।
ਪਰਿਵਾਰ ਨੇ ਆਮ ਸ਼ਰਧਾਲੂਆਂ ਵਾਂਗ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪਰ ਸੁਰੱਖਿਆ ਕਾਰਨਾਂ ਕਰਕੇ ਪੁਲਿਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ । ਲੋਕਾਂ ਨੇ ਛੋਟੇ ਸਿੱਧੂ ਦੇ ਆਉਣ ‘ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਸ ਨੂੰ ਦੇਖ ਕੇ ਕੁਝ ਲੋਕ ਭਾਵੁਕ ਵੀ ਹੋ ਗਏ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਚੋਣ ਨਾ ਲੜਨ ਦਾ ਕਾਰਨ ਵੀ ਦੱਸਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਹ ਇਸ ਵਾਰ ਚੋਣ ਲੜਨਾ ਚਾਹੁੰਦੇ ਸਨ ਪਰ ਬੱਚੇ ਦੇ ਛੋਟੇ ਹੋਣ ਕਾਰਨ ਅਤੇ ਘਰ ਦੇ ਮਾਹੌਲ ਨੂੰ ਦੇਖਦਿਆਂ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ – BJP ਦਾ ਬੂਰਾ ਹਾਲ, ਬਾਹਰ ਆ ਗਏ ਕੇਜਰੀਵਾਲ : CM ਮਾਨ