Lok Sabha Election 2024 Punjab

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਪਾਈ ਵੋਟ

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਵੋਟ ਪਾਈ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।

ਇਸ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਅਮਨ-ਸ਼ਾਂਤੀ, ਅਮਨ ਕਾਨੂੰਨ, ਵਿਵਸਥਾ ਅਤੇ ਵਾਤਾਵਰਣ ਅਤੇ ਪਾਣੀ ਦੀ ਸੰਭਾਲ ਦੇ ਮੁੱਦੇ ‘ਤੇ ਆਪਣੀ ਵੋਟ ਪਾਈ ਹੈ। ਉੱਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ ਹੈ।