ਬਿਉਰੋ ਰਿਪੋਰਟ – ਸਿੱਧੂ ਮੂਸੇਵਾਲਾ (SIDHU MOOSAWALA) ਦੇ ਪਿਤਾ ਬਲਕੌਰ ਸਿੰਘ (BALKAUR SINGH) ਨੇ ਸਰਪੰਚੀ ਦੀ ਚੋਣ ਲੜਨ (PUNJAB PANCHAYAT ELECTION 2024) ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਮੂਸਾ ਪਿੰਡ (MOOSA VILLAGE) ਤੋਂ ਹੁਣ ਤੱਕ 2 ਉਮੀਦਵਾਰਾਂ ਨੇ ਸਰਪੰਚੀ ਦੇ ਲਈ ਮੈਦਾਨ ਵਿੱਚ ਦਾਅਵੇਦਾਰੀ ਪੇਸ਼ ਕੀਤੀ ਹੈ, ਜਿਨ੍ਹਾਂ ਨੇ ਆਪੋ ਆਪਣੀ ਨਾਮਜ਼ਦਗੀ (NOMINATION) ਦਾਖ਼ਲ ਕਰ ਦਿੱਤੀ ਹੈ। ਜਿਸ ਵਿੱਚ ਡਾਕਟਰ ਬਲਜੀਤ ਸਿੰਘ ਅਤੇ ਗੁਰਸ਼ਰਨ ਸਿੰਘ ਸਰਪੰਚ ਦੀ ਚੋਣ ਲੜ ਰਹੇ ਹਨ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਉਹ ਚਾਹੁੰਦੇ ਹਨ ਸਨ ਕਿ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਹੋਏ। ਪਰ ਕੁਝ ਲੋਕ ਅਜਿਹਾ ਨਹੀਂ ਚਾਹੁੰਦੇ ਸਨ ਜਿਸ ਦੇ ਚੱਲਦੇ ਸਹਿਮਤੀ ਨਹੀਂ ਬਣ ਸਕੀ। ਉਨ੍ਹਾਂ ਨੇ ਕਿਾਹ ਹੁਣ ਉਨ੍ਹਾਂ ਦੇ ਵੱਲੋਂ ਡਾਕਟਰ ਬਲਜੀਤ ਸਿੰਘ ਚੋਣ ਮੈਦਾਨ ਵਿੱਚ ਹਨ ਜਦਕਿ ਉਨ੍ਹਾਂ ਦੀ ਪਤਨੀ ਸਾਬਕਾ ਪੰਚਾਇਤ ਵੀ ਉਨ੍ਹਾਂ ਦੀ ਹਮਾਇਤ ਕਰੇਗੀ।
2018 ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਚੋਣ ਲੜੀ ਸੀ ਅਤੇ ਜਿੱਤ ਹਾਸਲ ਕੀਤੀ ਸੀ। ਉਸ ਵੇਲੇ ਸਿੱਧੂ ਮੂਸੇਵਾਲਾ ਨੇ ਆਪਣੀ ਮਾਂ ਦੇ ਲਈ ਪ੍ਰਚਾਰ ਕੀਤਾ ਸੀ।