ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ(sidhu moose wala) ਦੇ ਪਿਤਾ ਬਲਕੌਰ ਸਿੰਘ(Balkaur Singh) ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਗੜਨ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਪਟਿਆਲਾ ਦੇ ਹਸਪਤਾਲ ਲਿਜਾਇਆ ਗਿਆ ਸੀ, ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।
ਦੱਸ ਦੇਈਏ ਕਿ ਸੂਤਰਾਂ ਮੁਤਾਬਿਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।
ਪੁੱਤਰ ਦੇ ਦਿਹਾਂਤ ਤੋਂ ਬਾਅਦ ਬਲਕੌਰ ਸਿੰਘ ਲਗਾਤਾਰ ਇਨਸਾਫ ਦੀ ਲ ੜਾਈ ਲ ੜ੍ਹ ਰਹੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਜਾਨੋਂ ਮਾ ਰਨ ਦੀਆਂ ਧ ਮਕੀਆਂ ਮਿਲ ਰਹੀਆਂ ਸਨ, ਜਿਸ ਦੇ ਚੱਲਦੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂ ਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰ ਨ ਦੀ ਧ ਮਕੀ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂ ਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ‘ਤੇ ਚੁੱਪ ਰਹਿਣ ਲਈ ਕਿਹਾ ਹੈ।
ਦੱਸ ਦੇਈਏ ਕਿ 29 ਮਈ ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮ ਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘ ਟਨਾ ਵਿੱਚ ਮੂਸੇਵਾਲਾ ਨੂੰ ਕਈ ਗੋ ਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌ ਤ ਹੋ ਚੁੱਕੀ ਸੀ।