The Khalas Tv Blog Punjab ਸੁਖਪਾਲ ਖਹਿਰਾ ਦੇ ਹੱਕ ‘ਚ ਖੜ੍ਹੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ, ਕਿਹਾ ਸੱਚ ਦੀ ਅਵਾਜ਼ ਦਵਾਉਣ ‘ਚ ਲੱਗਾ ਸਰਕਾਰੀ ਤੰਤਰ…
Punjab

ਸੁਖਪਾਲ ਖਹਿਰਾ ਦੇ ਹੱਕ ‘ਚ ਖੜ੍ਹੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ, ਕਿਹਾ ਸੱਚ ਦੀ ਅਵਾਜ਼ ਦਵਾਉਣ ‘ਚ ਲੱਗਾ ਸਰਕਾਰੀ ਤੰਤਰ…

Sidhu Moosewala's father stood in favor of Sukhpal Khaira, said that the government system started in the voice of truth...

Sidhu Moosewala's father stood in favor of Sukhpal Khaira, said that the government system started in the voice of truth...

ਮਾਨਸਾ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਖੜ੍ਹੇ ਹੋ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਖਹਿਰਾ ਦੇ ਹੱਕ ‘ਚ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਕਿ- ਸਰਕਾਰ ਨੇ ਸੁਖਪਾਲ ਖਹਿਰਾ ਨੂੰ ਤੰਗ ਕਰਨ ਲਈ ਝੂਠੇ ਕੇਸ ਦਰਜ ਕਰਕੇ ਜੇਲ੍ਹ ਵਿੱਚ ਡੱਕਿਆ ਹੋਇਆ ਹੈ। ਉਹ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦੇ ਹਨ।

ਬਲਕੌਰ ਨੇ ਕਿਹਾ ਕਿ ਇਹ ਸਿੱਧਾ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਲੋਕਾਂ ਦੀ ਗੱਲ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਕੋਲ ਸਰਕਾਰੀ ਤੰਤਰ ਹੈ ਪਰ ਮੇਰੇ ਪੁੱਤਰ ਦੀ ਸੁਰੱਖਿਆ ਸਬੰਧੀ ਜਾਣਕਾਰੀ ਲੀਕ ਕਰਨ ਵਾਲਿਆਂ ਤੱਕ ਪਹੁੰਚ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ। ਬਲਕੌਰ ਨੇ ਵੀ ਮੁੜ ਸਰਕਾਰ ਤੋਂ ਆਪਣੇ ਪੁੱਤਰ ਸ਼ੁਭਦੀਪ ਲਈ ਇਨਸਾਫ਼ ਦੀ ਮੰਗ ਕੀਤੀ ਹੈ।

ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਪ੍ਰੇਸ਼ਾਨ ਕਰਨ ਅਤੇ ਝੂਠੇ ਕੇਸ ਪਾ ਕੇ ਜੇਲ੍ਹ ਵਿੱਚ ਰੱਖਣ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਨਿਰੋਲ ਸਿਆਸੀ ਬਦਲਾਖ਼ੋਰੀ ਹੈ।

ਉਨ੍ਹਾਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਾਂ ਦੀ ਗੱਲ ਕਰਦੀਆਂ ਵਿਰੋਧੀ ਧਿਰਾਂ ਦੀ ਆਵਾਜ਼ ਦਬਾਉਣ ਲਈ ਤਾਂ ਸਰਕਾਰ‌ ਕੋਲ ਤੰਤਰ ਹੈ ਪਰ ਜਿਨ੍ਹਾਂ ਨੇ ਮੇਰੇ ਬੇਟੇ ਦੀ ਸੁਰੱਖਿਆ ਜਾਣਕਾਰੀ ਲੀਕ ਕੀਤੀ, ਉਹਨਾਂ ਤੱਕ ਪਹੁੰਚਣ ਲਈ ਸਰਕਾਰ ਅਸਫਲ ਹੈ।

ਦੱਸ ਦੇਈਏ ਕਿ ਕਾਂਗਰਸ ਵਿਧਾਇਕ ਖਹਿਰਾ ਨੂੰ ਇਸ ਤੋਂ ਪਹਿਲਾਂ 2015 ਦੇ ਡਰੱਗ ਰੈਕੇਟ ਮਾਮਲੇ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ 8 ਸਾਲ ਪਹਿਲਾਂ ਸਰਹੱਦ ਪਾਰੋਂ ਆਈ 2 ਕਿੱਲੋ ਹੈਰੋਇਨ ਨਾਲ ਸਬੰਧ ਹੋਣ ਦਾ ਦੋਸ਼ ਸੀ। ਇਸ ਮਾਮਲੇ ਵਿੱਚ ਉਸ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਇਸ ਤੋਂ ਪਹਿਲਾਂ ਕਿ ਉਹ ਜੇਲ੍ਹ ਤੋਂ ਬਾਹਰ ਆਉਂਦਾ, ਪੁਲਿਸ ਨੇ ਸੁਭਾਨਪੁਰ ਥਾਣੇ ਵਿਚ ਔਰਤ ਰਣਜੀਤ ਕੌਰ ਦੀ ਸ਼ਿਕਾਇਤ ‘ਤੇ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਐਫਆਈਆਰ ਦਰਜ ਕਰਕੇ 4 ਜਨਵਰੀ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹੁਣ ਉਹ ਔਰਤ ਦੇ ਕੇਸ ਵਿੱਚ ਜੇਲ੍ਹ ਵਿੱਚ ਹੈ।

ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖਿਲਾਫ 2015 ਦੇ ਇਕ ਪੁਰਾਣੇ ਡਰੱਗ ਮਾਮਲੇ ‘ਚ ਜਾਂਚ ਚੱਲ ਰਹੀ ਸੀ। ਇਸ ਵਿੱਚ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿੱਥੇ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉੱਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।

Exit mobile version