Punjab

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਫਿਰ ਤੋਂ ਆਈ E-mail , ਕਹੀ ਇਹ ਗੱਲ, ਪੁਲਿਸ ਨੇ ਦਰਜ ਕੀਤਾ ਕੇਸ

father-of-sidhu-musewala-threatened

ਮਾਨਸਾ : ਇੱਕ ਵਾਰ ਫਿਰ ਤੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ( Father of Sidhu Moosewala ) ਨੂੰ ਧਮਕੀ ਦਿੱਤੀ ਗਈ ਹੈ। ।ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਹ ਧਮਕੀ ਈ-ਮੇਲ ਅਤੇ ਮੋਬਾਈਲ ‘ਤੇ ਮੈਸੇਜ ਦੇ ਜ਼ਰੀਏ ਭੇਜੀ ਗਈ ਹੈ । ਨਿਊਜ਼ 18 ਦੀ ਖ਼ਬਰ ਦਾ ਮੁਤਾਬਿਕ ਇਹ ਧਮਕੀ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਨਾਮ ਲੈ ਕੇ ਰਾਜਸਥਾਨ ਤੋਂ ਦਿੱਤੀ ਗਈ ਹੈ। ਮਾਨਸਾ ਪੁਲਿਸ ਨੇ  ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਿੱਧੂ ਮੂਸੇਵਾਲੇ ਦੇ ਪਿਤੀ ਬਲਕੌਰ ਸਿੰਘ ਨੂੰ ਧਮਕੀਆਂ ਮਿਲੀਆਂ ਸਨ। ਜਿਸ ਵਿੱਚ ਮੂਸੇਵਾਲਾ ਦੇ ਪਿਤਾ ਨੂੰ ਮੂਸੇਵਾਲਾ ਕੋਲ ਪਹੁੰਚਾਉਣ ਦੀ ਗੱਲ ਕਹੀ ਗਈ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਪੁਲਿਸ ਨੇ ਜਿਸ ਦੇ ਲਈ ਜਾਂਚ ਸ਼ੁਰੂ ਕਰ ਦਿੱਤੀ ਸੀ। ਪੰਜਾਬ ਪੁਲਿਸ ਨੇ ਰਾਜਸਥਾਨ ਦੇ ਜੋਧਪੁਰ ਤੋਂ ਨਾਬਾਲਗ ਦੋਸ਼ੀ ਨੂੰ ਫੜ ਲਿਆ ਸੀ। ਧਮਕੀ ਦੇਣ ਵਾਲਾ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਉਸਦੀ ਉਮਰ 14 ਸਾਲ ਸੀ ।ਉਹ ਰਾਜਸਥਾਨ ਦੇ ਡਾਗੇਵਾਸ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਹ ਧਮਕੀ ਬੱਚੇ ਨੇ ਈਮੇਲ ਦੇ ਜ਼ਰੀਏ ਦਿੱਤੀ ਗਈ ਸੀ ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਹੋ ਗਏ ਹਨ ਪਰ ਹੁਣ ਤੱਕ ਉਸਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਿਲਆ ਹੈ। ਇਸਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ ‘ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ।