The Khalas Tv Blog Punjab ਮੁੜ ਤੋਂ ਸੰਘਰਸ਼ ਦੀ ਸ਼ੁਰੂਆਤ ਕਰਨਗੇ ਸਿੱਧੂ ਮੂਸੇਵਾਲਾ ਦੇ ਮਾਤਾ- ਪਿਤਾ
Punjab

ਮੁੜ ਤੋਂ ਸੰਘਰਸ਼ ਦੀ ਸ਼ੁਰੂਆਤ ਕਰਨਗੇ ਸਿੱਧੂ ਮੂਸੇਵਾਲਾ ਦੇ ਮਾਤਾ- ਪਿਤਾ

Sidhu Moosewala's parents

ਮੁੜ ਤੋਂ ਸੰਘਰਸ਼ ਦੀ ਸ਼ੁਰੂਆਤ ਕਰਨਗੇ ਸਿੱਧੂ ਮੂਸੇਵਾਲਾ ਦੇ ਮਾਤਾ- ਪਿਤਾ

ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲਾ (Sidhu Moose wala) ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਹੁਣ ਮੁੜ ਤੋਂ ਸੰਘਰਸ਼ ਦੀ ਸ਼ੁਰੂਆਤ ਕਰਨਗੇ ਅਤੇ ਪ੍ਰਮਾਤਮਾ ਦੀ ਕਿਰਪਾ ਨਾਲ ਇਸ ਸੰਘਰਸ਼ ਨੂੰ ਅੱਗੇ ਵਧਾਉਣਗੇ।  ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਖ਼ਰਾਬ ਸਿਹਤ ਕਾਰਨ ਗ਼ੈਰਹਾਜ਼ਰ ਸਨ ।

ਉਨ੍ਹਾਂ ਕਿਹਾ ਕਿ 1-2 ਕਲਾਕਾਰਾਂ ਨੂੰ ਛੱਡ ਕੇ ਪੂਰੀ ਪੰਜਾਬੀ ਇੰਡਸਟਰੀ ਚੁੱਪ ਹੈ ਅਤੇ ਸਿੱਧੂ ਦੇ ਹੱਥਾਂ ‘ਚ ਆਵਾਜ਼ ਚੁੱਕਣ ਵਾਲੇ ਦੋਵੇਂ ਕਲਾਕਾਰ ਕੁੜੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਾਡੇ ਘਰ ਦਾ ਇਹ ਮਾਹੌਲ ਸਰਕਾਰ ਦੀ ਨਾਕਾਮੀ ਕਾਰਨ ਬਣਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਲਈ ਪੰਜਾਬ ਸਰਕਾਰ ਹੀ ਨਹੀਂ ਸਗੋਂ ਕੇਂਦਰ ਸਰਕਾਰ ਵੀ ਜ਼ਿੰਮੇਵਾਰ ਹੈ।

ਸਿੱਧੂ ਦੇ ਪਿਤਾ ਨੇ ਕਿਹਾ ਕਿ ਮੈਨੂੰ ਨਿਆਂਪਾਲਿਕਾ ਪ੍ਰਤੀ ਵੀ ਗੁੱਸਾ ਹੈ ਕਿਉਂਕਿ ਉਹ ਵੀ ਲਾਰੇਂਸ ਬਿਸ਼ਨੋਈ ਅਤੇ ਜੱਗੂ ਦੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦੇ ਹਨ ਪਰ ਮੇਰੇ ਪੁੱਤਰ ਦੇ ਮਨੁੱਖੀ ਅਧਿਕਾਰਾਂ ਨੂੰ ਮਿੱਟੀ ਵਿੱਚ ਰੋਲ ਦਿੱਤਾ ਗਿਆ ਕਿਉਂਕਿ ਮੈਨੂੰ ਅੱਜ ਤੱਕ ਮੇਰੇ ਪੁੱਤਰ ਦੀ ਦਸਤਾਰ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਮੈਂ ਪ੍ਰਿਤਪਾਲ ਸਿੰਘ ਨੂੰ ਰੱਬ ਮੰਨਦਾ ਸੀ ਕਿ ਇਸ ਨੇ ਮੇਰੇ ਲੜਕੇ ਦੇ ਕਤਲ ਨੂੰ ਟਰੇਸ ਕਰ ਲਿਆ ਹੈ ਪਰ ਮੈਨੂੰ ਨਹੀਂ ਸੀ ਪਤਾ ਕਿ ਸਾਡੇ ਅਧਿਕਾਰੀ ਗੈਂਗਸਟਰਾਂ ਦੇ ਮੋਢਿਆਂ ‘ਤੇ ਹੱਥ ਰੱਖ ਕੇ ਫੋਟੋ ਖਿਚਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਹੱਕ ਵਿੱਚ ਬੋਲਣ ਵਾਲਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕਿਹਾ ਕਿ ਸਾਨੂੰ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਲਈ ਸਾਨੂੰ ਸਿਰ ਝੁਕਾ ਕੇ ਚੱਲਣਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾ ਜੈਨੀ ਜੌਹਲ ਨੇ ਆਪਣੇ ਗੀਤ ਵਿੱਚ ਸੱਚ ਬੋਲਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਅੱਜ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਸ ਲੜਕੀ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਸ ਲਈ ਅਸੀਂ ਸਾਰੇ ਜ਼ਿੰਮੇਵਾਰ ਹੋਵਾਂਗੇ ਕਿਉਂਕਿ ਸਾਡੇ ਵਿੱਚ ਸੱਚ ਬੋਲਣ ਦੀ ਹਿੰਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੇ ਤੋਂ 20 ਦਿਨ ਦਾ ਸਮਾਂ ਮੰਗਿਆ ਸੀ ਪਰ 5 ਮਹੀਨੇ ਹੋ ਗਏ ਹਨ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਸਰਕਾਰ ਪੁਲਿਸ ਨੂੰ ਸ਼ਕਤੀ ਦੇਵੇ |

Exit mobile version