Punjab

ਸਿੱਧੂ ਮੂਸੇਵਾਲਾ ਦਾ ਗੀਤ ’ਵਾਰ’ ਹੋਇਆ ਰਿਲੀਜ਼ , ਜਾਣੋ ਕੀ ਹੈ ਇਸ ਗੀਤ ਵਿੱਚ ਖਾਸ

Sidhu Moosewala's song 'War' released

ਮੁਹਾਲੀ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Sidhu Moose wala)  ਦੇ ਕਤਲ ਤੋਂ ਬਾਅਦ ਉਸਦਾ ਦੂਜਾ ਗੀਤ ‘ਵਾਰ’ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਯਾਨੀ ਅੱਜ ਰਿਲੀਜ਼ ਹੋ ਗਿਆ ਹੈ। ਉਸਦੀ ਮੌਤ  ਤੋਂ ਬਾਅਦ ਇਹ ਦੂਜਾ ਗੀਤ ਹੈ ਜੋ ਪਰਿਵਾਰ ਨੇ ਰਿਲੀਜ਼ ਕੀਤਾ ਹੈ। ਦਰਸ਼ਕਾਂ ਨੂੰ ਮਰਹੂਮ ਗਾਇਕ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ। ਇੱਕ ਵਾਰ ਫਿਰ ਤੋਂ ਮੂਸੇਵਾਲਾ ਦੀ ਆਵਾਜ਼ ਪ੍ਰਸ਼ੰਸ਼ਕਾਂ ਦੇ ਕੰਨਾਂ ਵਿੱਚ ਗੂੰਜ ਰਹੀ ਹੈ। ਇਹ ਉਹਨਾਂ ਗੀਤਾਂ ਵਿੱਚੋਂ ਇੱਕ ਹੈ ਜਿਸਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ ਪਰ ਰਿਲੀਜ਼ ਤੋਂ ਪਹਿਲਾਂ ਹੀ ਉਸਦਾ ਕਤਲ ਕਰ ਦਿੱਤਾ ਗਿਆ ਸੀ। ਇਹ ਗੀਤ ਵੀ ਅਸਲ ‘ਚ ‘ਵਾਰ’ ਹੈ, ਜੋ ਉਸ ਨੇ ਪੰਜਾਬ ਦੇ ਵੀਰ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਸੀ।

ਮੂਸੇਵਾਲਾ ਨੇ ਆਪਣੀ ਆਵਾਜ਼ ਵਿੱਚ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਦੇ ਜੌਹਰ ਨੂੰ ਬੇਹੱਦ ਸ਼ਾਨਦਾਰ ਤਰੀਕੇ ਨਾਲ ਪ੍ਰਸ਼ੰਸ਼ਕਾਂ ਵਿੱਚ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਬੇਟੇ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਗੀਤ ‘ਵਾਰ’ ਨੂੰ ਕਰੀਬ ਸਾਢੇ ਤਿੰਨ ਲੱਖ ਲੋਕਾਂ ਨੇ ਲਾਈਵ ਦੇਖਿਆ। ਰਿਲੀਜ਼ ਹੋਣ ਦੇ 20 ਮਿੰਟਾਂ ਦੇ ਅੰਦਰ ਹੀ ਗੀਤ ਨੂੰ 1 ਮਿਲੀਅਨ ਯਾਨਿ 10 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਸੀ ਅਤੇ ਲਗਾਤਾਰ ਇਸ ਗੀਤ ‘ਤੇ ਵਿਊਜ਼ ਵਧ ਰਹੇ ਹਨ। ਪੰਜਾਬ ਦੇ ਹੋਰ ਕਿਸੇ ਵੀ ਗਾਇਕ ਲਈ ਇੰਨੀਂ ਦੀਵਾਨਗੀ ਨਹੀਂ ਦੇਖੀ ਗਈ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਗਾਣੇ ‘ਐਸਵਾਈਐਲ’ ਨੂੰ ਸਾਢੇ 5 ਲੱਖ ਲੋਕਾਂ ਨੇ ਲਾਈਵ ਦੇਖਿਆ ਸੀ।

ਇਹ ਸਿੱਧੂ ਮੂਸੇਵਾਲਾ ਦਾ ਉਨ੍ਹਾਂ ਦੀ ਮੌਤ ਤੋਂ ਬਾਅਦ ਦੂਜਾ ਗੀਤ ਹੈ। ਪਹਿਲਾ ਗੀਤ ਐਸ.ਵਾਈ.ਐਲ (ਸਤਲੁਜ-ਯਮੁਨਾ ਲਿੰਕ ਨਹਿਰ) ਉਨ੍ਹਾਂ ਦੇ ਪਿਤਾ ਜੀ ਦੀ ਅਗਵਾਈ ਹੇਠ ਰਿਲੀਜ਼ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਗਿਆ। SYL ਮੁੱਦਾ ਅਜੇ ਵੀ ਪੰਜਾਬ ਅਤੇ ਹਰਿਆਣਾ ਦਰਮਿਆਨ ਤਣਾਅ ਪੈਦਾ ਕਰ ਰਿਹਾ ਹੈ।

ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ ‘ਚ ਆ ਗਏ ਸਨ ਪਰ ਇਸ ਗੀਤ ‘ਤੇ ਭਾਰਤ ਸਰਕਾਰ ਨੇ ਦੋ ਦਿਨਾਂ ਬਾਅਦ ਪਾਬੰਦੀ ਲਗਾ ਦਿੱਤੀ ਸੀ। ਸਿਰਫ ਦੋ ਦਿਨਾਂ ‘ਚ 2.7 ਕਰੋੜ ਵਿਊਜ਼ ਮਿਲੇ ਹਨ। ਇਹ ਗੀਤ ਅੱਜ ਵੀ ਦੇਸ਼-ਵਿਦੇਸ਼ ਵਿੱਚ ਬਹੁਤ ਸੁਣਿਆ ਜਾਂਦਾ ਹੈ।

ਦੱਸ ਦਈਏ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਦੇ ਭੋ ਗ ਦੌਰਾਨ ਦਾਅਵਾ ਕੀਤਾ ਸੀ ਕੀ ਸਿੱਧੂ ਮੂਸੇਵਾਲਾ ਆਪਣੇ ਪਿੱਛੇ ਗਾਣਿਆਂ ਦਾ ਇਹਨਾਂ ਖ਼ਜ਼ਾਨਾ ਛੱਡ ਗਿਆ ਹੈ ਕੀ ਉਹ 10 ਸਾਲਾਂ ਤੱਕ ਆਪਣੇ ਪੁੱਤਰ ਨੂੰ ਜ਼ਿੰਦਾ ਰੱਖ ਸਕਦਾ ਹੈ।