Manoranjan Punjab

ਸਿੱਧੂ ਮੂਸੇਵਾਲੇ ਦਾ ‘LOCK’ ਗਾਣਾ ਹੋਇਆ ਰਿਲੀਜ਼, 30 ਮਿੰਟ ’ਚ 6 ਲੱਖ ਲੋਕਾਂ ਨੇ ਦੇਖਿਆ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫ਼ੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦਾ ਨਵਾਂ ਗੀਤ ਲਾਕ ਰਿਲੀਜ਼ ਹੋ ਗਿਆ ਹੈ। ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਨੌਵਾਂ ਗੀਤ ਹੈ। ਮੂਸੇਵਾਲਾ ਦੇ ਨਵੇਂ ਗੀਤ ਨੇ ਧੱਕ ਪਾ ਦਿਤੀ ਹੈ। ਮਰਹੂਮ ਗਾਇਕ ਦਾ ਸਾਲ 2025 ਦਾ ਇਹ ਪਹਿਲਾ ਗੀਤ ਹੈ।

ਇਸ ਦੇ ਨਾਲ ਹੀ ਗੀਤ ਨੂੰ ਰਿਲੀਜ਼ ਦੇ 30 ਮਿੰਟਾਂ ਦੇ ਅੰਦਰ ਹੀ 6 ਲੱਖ ਵਿਊਜ਼ ਮਿਲ ਗਏ ਹਨ। ਇਹ ਗੀਤ ਸਿੱਧੂ ਮੂਸੇਵਾਲਾ ਦਾ ਇਸ ਸਾਲ ਦਾ ਪਹਿਲਾ ਗੀਤ ਹੈ। ਉਸ ਦੀ ਮੌਤ ਤੋਂ ਬਾਅਦ ਕੁੱਲ 9 ਗੀਤ ਰਿਲੀਜ਼ ਹੋ ਚੁੱਕੇ ਹਨ। ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਇੱਕ ਹੀਰੋ ਵਾਂਗ ਨਜ਼ਰ ਆ ਰਹੇ ਹਨ। ਸਿੱਧੂ ਮੂਸੇਵਾਲਾ ਦੀ ਤਸਵੀਰ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵਿੱਚ ਨਜ਼ਰ ਆ ਰਹੀ ਹੈ।

‘ਲਾਕ’ ਗੀਤ ਦਾ ਪ੍ਰੋਡਕਸ਼ਨ ਮਸ਼ਹੂਰ ਮਿਊਜ਼ਿਕ ਪ੍ਰੋਡਕਸ਼ਨ ਕੰਪਨੀ ਦ ਕਿਡ ਨੇ ਕੀਤਾ ਹੈ। ਕਿਡ ਕੰਪਨੀ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਕਈ ਹਿੱਟ ਗੀਤ ਤਿਆਰ ਕਰ ਚੁੱਕੀ ਹੈ। ਇਸ ਗੀਤ ਦਾ ਵੀਡੀਓ ਨਵਕਰਨ ਬਰਾੜ ਨੇ ਡਾਇਰੈਕਟ ਕੀਤਾ ਹੈ। ਇਸ ਗੀਤ ਦਾ ਪੋਸਟਰ ਦੋਵਾਂ ਦੇ ਆਫੀਸ਼ੀਅਲ ਪੇਜ ‘ਤੇ ਸ਼ੇਅਰ ਕੀਤਾ ਗਿਆ ਹੈ।

ਸਿੱਧੂ ਮੂਸੇਵਾਲਾ ਨੇ ਆਪਣੇ ਸੰਗੀਤ ਅਤੇ ਬੋਲਣ ਦੇ ਅੰਦਾਜ਼ ਨਾਲ ਪੰਜਾਬੀ ਸੰਗੀਤ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ। ਉਸ ਦੀ ਸ਼਼ਖ਼ਸੀਅਤ ਅਤੇ ਗੀਤਾਂ ਨੇ ਲੱਖਾਂ ਦਿਲਾਂ ਨੂੰ ਛੂਹ ਲਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਗੀਤਾਂ ਦੀ ਲੋਕਪ੍ਰਿਅਤਾ ਘੱਟ ਨਹੀਂ ਹੋਈ ਹੈ ਅਤੇ ਪ੍ਰਸ਼ੰਸਕ ਹਰ ਨਵੇਂ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ਨੂੰ ਲਾਰੈਂਸ ਗੈਂਗ ਦੇ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਉਦੋਂ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਜਦੋਂ ਵੀ ਉਨ੍ਹਾਂ ਦਾ ਕੋਈ ਨਵਾਂ ਗੀਤ ਸਾਹਮਣੇ ਆਉਂਦਾ ਹੈ ਤਾਂ ਪ੍ਰਸ਼ੰਸਕਾਂ ਨੂੰ ਲੱਗਦਾ ਹੈ ਕਿ ‘ਸਿੱਧੂ ਵਾਪਸ ਆ ਗਿਆ ਹੈ’।

ਮੌਤ ਤੋਂ ਬਾਅਦ ਰਿਲੀਜ਼ ਹੋ ਚੁੱਕੇ ਹਨ 8 ਗੀਤ

ਸਿੱਧੂ ਮੂਸੇਵਾਲਾ ਨੇ 29 ਮਈ, 2022 ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਅਗਲੇ ਹੀ ਮਹੀਨੇ, 23 ਜੂਨ, 2022 ਨੂੰ, ਉਹਨਾਂ ਦਾ ਪਹਿਲਾ ਗੀਤ ‘SYL’ ਰਿਲੀਜ਼ ਹੋਇਆ। ਉਹਨਾਂ ਦਾ ਦੂਜਾ ਗੀਤ ‘ਵਾਰ’ 8 ਨਵੰਬਰ, 2022 ਨੂੰ ਰਿਲੀਜ਼ ਹੋਇਆ ਸੀ। ਤੀਜਾ ਗੀਤ ‘ਮੇਰਾ ਨਾ’ 7 ਅਪ੍ਰੈਲ, 2023 ਨੂੰ ਰਿਲੀਜ਼ ਹੋਇਆ ਸੀ। ਮੂਸੇਵਾਲਾ ਦੇ ਚੌਥੇ ਗੀਤ ਦਾ ਨਾਮ ‘ਚੋਰਨੀ’ ਸੀ, ਜੋ 7 ਜੁਲਾਈ, 2023 ਨੂੰ ਰਿਲੀਜ਼ ਹੋਇਆ ਸੀ। ਉਹਨਾਂ ਦਾ ਪੰਜਵਾਂ ਗੀਤ ‘ਵਾਚਆਊਟ’ ਸੀ। ਇਹ 12 ਨਵੰਬਰ, 2023 ਨੂੰ ਰਿਲੀਜ਼ ਹੋਇਆ ਸੀ। ਸਿੱਧੂ ਦਾ 6ਵਾਂ ਗੀਤ ‘ਡ੍ਰਿਪੀ’ 2 ਫਰਵਰੀ, 2024 ਨੂੰ, 7ਵਾਂ ਗੀਤ ‘410’ 11 ਅਪ੍ਰੈਲ, 2024 ਨੂੰ ਅਤੇ 8ਵਾਂ ਗੀਤ ‘ਅਟੈਚ’ 30 ਅਗਸਤ ਨੂੰ ਰਿਲੀਜ਼ ਕੀਤਾ ਗਿਆ ਸੀ।