Punjab

ਸਿੱਧੂ ਮੂਸੇਵਾਲਾ ਦਾ ਮਸ਼ਹੂਰ ਹੋਣਾ ਗੁਨਾਹ ਹੋ ਗਿਆ : ਮਲਕੀਤ ਰਾਉਣੀ

‘ਦ ਖ਼ਾਲਸ ਬਿਊਰੋ : ਪੰਜਾਬੀ ਅਦਾਕਾਰ ਮਲਕੀਤ ਰਾਉਣੀ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰ ਤਿਮ ਵਿੱਚ ਉਨ੍ਹਾਂ ਨੂੰ ਸ਼ਰਧਾਜ਼ਲੀ ਦੇਣ ਪਹੁੰਚੇ। ਉਨ੍ਹਾਂ ਨੇ ਸਿੱਧੂ ਦੀ ਮੌਤ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਸਿੱਧੂ ਦਾ ਇਸ ਉਮਰ ਵਿੱਚ ਚਲੇ ਜਾਣਾ ਇਹ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਧੂ ਦੇ ਕਾ ਤਲ ਅੱਜ ਪੱਛਤਾ ਰਹੇ ਹੋਣਗੇ ਕਿ ਜਿਨ੍ਹਾਂ ਨੇ ਸਿੱਧੂ ਨੂੰ ਮਾਰਿਆ ਉਹ ਅੱਜ ਮਰ ਕੇ ਵੀ ਜੀ ਰਿਹਾ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੇ ਕਦੇ ਲੋਕਾਂ ਦੇ ਤਰਿਕੇ ਨਾਲ ਜ਼ਿੰਦਗੀ ਨਹੀਂ ਬਿਤਾਈ ਉਹ ਆਪਣੇ ਤਰਿਕੇ ਨਾਲ ਜ਼ਿਊਂਦਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਮਸ਼ਹੂਰ ਹੋਣਾ ਗੁਨਾਹ ਹੋ ਗਿਆ।
ਮਲਕੀਤ ਰਾਉਣੀ ਨੇ ਕਿਹਾ ਕਿ ਸਿੱਧੂ ਇੱਕ ਨੇਕ ਦਿਲ , ਇਮਾਨਦਾਰ ਇੰਨਸਾਨ ਅਤੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲਾ ਗਾਇਕ ਸੀ ਜੋ ਮਰ ਕੇ ਅਮਰ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦੇ ਜਾਣ ਨਾਲ ਪੰਜਾਬੀ ਇੰਡਸਟਰੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਮਾਨਸਾ ਜ਼ਿਲ੍ਹੇ ਦੀ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਉੱਤੇ ਕੀਤੀ ਗਈ। ਲੱਖਾਂ ਦੀ ਗਿਣਤੀ ਵਿੱਚ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ, ਪ੍ਰਸ਼ੰਸਕ ਅੰਤਿਮ ਅਰਦਾਸ ਸਮਾਗਮ ਵਿੱਚ ਪਹੁੰਚੇ । ਰਾਜਸਥਾਨ, ਹਰਿਆਣਾ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਹੋਰ ਸੂਬਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਲੋਕ ਪਹੁੰਚੇ ਸਨ। ਹਰ ਕਿਸੇ ਦੀ ਅੱਖ ਮੂਸੇਵਾਲਾ ਨੂੰ ਯਾਦ ਕਰਕੇ ਨਮ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਗੁਰਦੁਆਰਾ ਸਾਹਿਬਾਨ ਤੋਂ ਟੀਮਾਂ ਲੰਗਰ ਦੇ ਪ੍ਰਬੰਧ ਲਈ ਲਗਾਈਆਂ ਗਈਆਂ ਹਨ। ਡੇਢ ਲੱਖ ਲੋਕਾਂ ਦੇ ਇਸ ਅੰਤਿਮ ਅਰਦਾਸ ਸਮਾਗਮ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋ ਲੀਆਂ ਮਾ ਰ ਕੇ ਬੇਰ ਹਿਮੀ ਨਾਲ ਕਤ ਲ ਕੀਤਾ ਗਿਆ ਸੀ। ਲਾਰੈਂਸ ਬਿਸ਼ਨੋਈ ਗੈਂ ਗ ਨੇ ਸਿੱਧੂ ਦੇ ਕਤ ਲ ਦੀ ਜ਼ਿੰਮੇਵਾਰੀ ਲਈ ਹੈ। ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਸਿੱਧੂ ਦੀ ਪੋਸਟ ਮਾਰਟਮ ਰਿਪੋਰਟ ਅਨੁਸਾਰ ਉਸਨੂੰ ਕੁੱਲ 19 ਗੋ ਲੀਆਂ ਲੱਗੀਆਂ ਸਨ ਅਤੇ 15 ਮਿੰਟਾਂ ਵਿੱਚ ਉਸਦੀ ਮੌ ਤ ਹੋ ਗਈ ਸੀ।