India Punjab

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਸਿੱਧੂ ਦੇ ਪਰਿਵਾਰ ਵੱਲੋਂ ਮੂਸੇਵਾਲੇ ਦੇ ਕੇਸ ਦੀ ਕੇਂਦਰੀ ਏਜੰਸੀ ਤੋਂ ਜਾਂਚ ਮੰਗ ਕੀਤੀ ਗਈ ਹੈ। ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸਸਤੀ ਜਨਤਕ ਤਰਜੀਹ ਹਾਸਲ ਕਰਨ ਲਈ ਵੀਆਈਪੀਜ਼ ਦੀ ਸੁਰੱਖਿਆ ਘਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਆਈਪੀਜ਼ ਦੀ ਸੁਰੱਖਿਆ ਵਿੱਚ ਕੀਤੀ ਕਟੌਤੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਡੀਆ ਤੇ ਸੋਸ਼ਲ ਮੀਡੀਆ ਵਿੱਚ ਪ੍ਰਚਾਰਿਆ ਗਿਆ। ਇਸ ਨਾਲ ਲੋਕਾਂ ਦੇ ਦੁਸ਼ਮਣਾਂ ਨੂੰ ਸੱਦਾ ਦਿੱਤਾ, ਜਿਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਸਨ। ਜਿਵੇਂ ਕਿ ਸਿੱਧੂ ਮੂਸੇਵਾਲਾ ਨੂੰ ਸ਼ਿਕਾਰ ਹੋਣਾ ਪਿਆ ਹੈ।

ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕੇਂਦਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਪਰਿਵਾਰ ਵੱਲੋਂ ਕਿਹਾ ਗਿਆ ਕਿ ਮੂਸੇਵਾਲਾ ਦੇ ਕ ਤਲ ਕੇਸ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ।