‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਅੱਜ ਸ਼ਾਮ 6 ਵਜੇ ਰਿਲੀਜ਼ ਹੋਵੇਗਾ। ਇਹ ਗੀਤ ਪੰਜਾਬ-ਹਰਿਆਣਾ ਦੇ ਵਿਵਾ ਦਤ SYL ਮੁੱਦੇ ‘ਤੇ ਇਸੇ ਨਾਂ ਨਾਲ ਗਾਇਆ ਗਿਆ ਹੈ। ਬੀਤੀ ਰਾਤ ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਪਾਈ ਗਈ। ਇਸ ਨੂੰ ਪੜ੍ਹ ਕੇ ਉਨ੍ਹਾਂ ਦੇ ਫ਼ੈਨਜ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਗੀਤ ਦੇ ਰਿਲੀਜ਼ ਹੋਣ ਦੀ ਪੋਸਟ ਨੂੰ ਫ਼ੈਨਜ ਨੇ ਵੱਖ-ਵੱਖ ਮਾਧਿਅਮਾਂ ਰਾਹੀਂ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ ਹੈ।
ਸਿੱਧੂ ਮੂਸੇਵਾਲਾ ਬੇਸ਼ੱ ਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਪਰ ਉਸ ਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੰਦੇ ਹਨ। ਅਜਿਹਾ ਹੀ ਇੱਕ ਹੋਰ ਗੀਤ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਨੂੰ ਮੂਸੇਵਾਲਾ ਨੇ SYL ‘ਤੇ ਲਿਖਿਆ ਸੀ। ਸਿੱਧੂ ਮੂਸੇਵਾਲਾ ਨੇ ਇਸ ਗੀਤ ‘ਚ ਕਈ ਅਹਿਮ ਮੁੱਦੇ ਉਠਾਏ ਹਨ। ਗੀਤ ਦੀਆਂ ਖਾਸ ਗੱਲਾਂ ਕੀ ਹਨ, ਇਹ ਤਾਂ ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਪਰ ਜਦੋਂ ਤੋਂ ਫੈਨਜ਼ ਨੂੰ ਪਤਾ ਲੱਗਾ ਹੈ ਕਿ ਸਿੱਧੂ ਦਾ ਗੀਤ ਰਿਲੀਜ਼ ਹੋਵੇਗਾ, ਉਹ ਇਸ ਪੋਸਟ ਨੂੰ ਸ਼ੇਅਰ ਕਰ ਰਹੇ ਹਨ।
ਸਿੱਧੂ ਦੀ ਮੌ ਤ ਤੋਂ ਬਾਅਦ ਉਨ੍ਹਾਂ ਦੀ ਨਿਧੜਕ ਕਲਮ ਅਤੇ ਬੁਲੰਦ ਆਵਾਜ਼ ਨਾਲ ਪੰਜਾਬ ਦੇ ਪਾਣੀਆਂ ਦੇ ਹੱਕ ਦੀ ਆਵਾਜ਼ ਬੁਲੰਦ ਕਰਨ ਵਾਲਾ ਲਿਖਿਆ ਅਤੇ ਗਾਇਆ ਗੀਤ “ਐਸ ਵਾਈ ਐਲ” 24 ਜੂਨ ਸ਼ਾਮ 6 ਵਜੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਉਂਟ ਤੇ ਰਿਲੀਜ਼ ਹੋਣ ਜਾ ਰਿਹਾ ਹੈ ।ਪ੍ਰਸਿੱਧ ਗਾਇਕ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਰਿਲੀਜ਼ ਹੋਣ ਜਾ ਰਹੇ ਇਸ ਗੀਤ ਸਬੰਧੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਦੁਨੀਆਂ ਭਰ ਵਿੱਚ ਵਸਦੇ ਸਰੋਤਿਆਂ ਸਮੇਤ ਪੰਜਾਬੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਦਿਲਾਂ ਵਿੱਚ ਇਕ ਉਦਾਸੀ ਵੀ ਹੈ ਕਿ ਪ੍ਰਮਾਤਮਾ ਕਰਦੇ ਇਹ ਗੀਤ ਗਾਇਕ ਸਿੱਧੂ ਮੂਸੇ ਵਾਲਾ ਖ਼ੁਦ ਰਿਲੀਜ਼ ਕਰਦੇ।