‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੁੱਝ ਸਮਾਂ ਪਹਿਲਾਂ ਹੀ ਉਨ੍ਹਾਂ ਨੂੰ ਸੁਨੀਲ ਜਾਖੜ ਦੀ ਥਾਂ ਪ੍ਰਧਾਨ ਬਣਾਇਆ ਗਿਆ ਸੀ। ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਟਵੀਟ ਰਾਹੀਂ ਸਾਂਝਾ ਕੀਤਾ ਹੈ। ਸਿੱਧੂ ਨੇ ਅਸਤੀਫ਼ੇ ਵਿੱਚ ਕਿਹਾ ਕਿ ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ। ਸਮਝੌਤੇ ਨਾਲ ਹੀ ਆਦਮੀ ਦਾ ਪਤਨ ਸ਼ੁਰੂ ਹੁੰਦਾ ਹੈ। ਮੈਂ ਕਾਂਗਰਸ ਦੇ ਨਾਲ ਕੰਮ ਕਰਦਾ ਰਹਾਂਗਾ। ਰਾਜ ਕੁਮਾਰ ਵੇਰਕਾ ਨੇ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕਿਹਾ ਕਿ ਅਸੀਂ ਸਿੱਧੂ ਦਾ ਅਸਤੀਫ਼ਾ ਵਾਪਸ ਕਰ ਦਿਆਂਗੇ। ਮੈਨੂੰ ਸਿੱਧੂ ਦੇ ਅਸਤੀਫ਼ੇ ਬਾਰੇ ਕੋਈ ਪਤਾ ਨਹੀਂ ਸੀ, ਮੈਂ ਤਾਂ ਅੱਜ ਹੀ ਚਾਰਜ ਸੰਭਾਲਿਆ ਹੈ।
