‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਹਨਾਂ ਅਸਤੀਫ਼ੇ ਦੀ ਕਾਪੀ ਟਵੀਟ ਕੀਤੀ ਹੈ। ਸਿੱਧੂ ਨੇ ਕਾਂਗਰਸ ਦੀ ਸੁਪਰੀਮੋ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਰਫ ਇਕ ਲਾਈਨ ਵਿਚ ਹੀ ਆਪਣਾ ਅਸਤੀਫਾ ਭੇਜਿਆ ਗਿਆ ਹੈ। ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹਾਰ ਪਿੱਛੋਂ ਲਗਾਤਾਰ ਸਿੱਧੂ ਦੀ ਪ੍ਰਧਾਨਗੀ ਉਤੇ ਸਵਾਲ ਉਠਾਏ ਜਾ ਰਹੇ ਸਨ। ਕਾਂਗਰਸ ਦੇ ਕੁਝ ਆਗੂਆਂ ਨੇ ਸਿੱਧੂ ਤੋਂ ਅਸਤੀਫਾ ਲੈਣ, ਇਥੋਂ ਤੱਕ ਕਿ ਪਾਰਟੀ ਤੋਂ ਬਾਹਰ ਕਰਨ ਦੀ ਮੰਗ ਵੀ ਕੀਤੀ ਸੀ।
View Comments