‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਨੇ ਅੱਜ ਮੁੜ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਹਾ ਕਿ ‘ਉਹ ਇਸ ਗੱਲ ‘ਤੇ ਲਗਾਤਾਰ ਜ਼ੋਰ ਦਿੰਦੇ ਰਹੇ ਹਨ ਕਿ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਰਲ ਕੇ ਹਰ ਤਰ੍ਹਾਂ ਦੇ ਖੇਤੀ ਉਤਪਾਦਨ, ਉਸਦਾ ਭੰਡਾਰਨ ਤੇ ਵਿਕਰੀ ਕਿਸਾਨਾਂ ਦੇ ਹੱਥਾਂ ਵਿੱਚ ਲਿਆ ਸਕਦੇ ਹਨ। ਕਿਸਾਨ ਏਕਤਾ ਇੱਕ ਸਮਾਜਿਕ ਲਹਿਰ ਤੋਂ ਇੱਕ ਬੇਮਿਸਾਲ ਆਰਥਿਕ ਤਾਕਤ ਵਿੱਚ ਰੂਪਾਂਤਰਿਤ ਹੋ ਸਕਦੀ ਹੈ’।
ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੰਜਾਬ ਸਰਕਾਰ ਨੂੰ ਬੇਅਦਬੀ ਮਾਮਲਿਆਂ ਵਿੱਚ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰਦੇ ਰਹੇ ਹਨ। ਹੁਣ ਸਿੱਧੂ ਪੰਜਾਬ ਸਰਕਾਰ ਅੱਗੇ ਖੇਤੀ ਕਾਨੂੰਨਾਂ ਦਾ ਮੁੱਦਾ ਉਠਾ ਕੇ ਸਰਕਾਰ ਨੂੰ ਕਿਸਾਨਾਂ ਦੇ ਲਈ ਐੱਮਐੱਸਪੀ ਦੀ ਗਾਰੰਟੀ ਦੇਣ ਲਈ ਜ਼ੋਰ ਪਾ ਰਹੇ ਹਨ।