Punjab

ਸਿੱਧੂ ਹੋਏ ਹਾਥੀ ‘ਤੇ ਸਵਾਰ

ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਧ ਰਹੀ ਮਹਿੰਗਾਈ ਦੇ ਖ਼ਿ ਲਾਫ਼ ਸੜਕਾਂ ‘ਤੇ ਉਤਰੇ ਗਏ ਹਨ। ਸਿੱਧੂ ਨੇ ਕਾਂਗਰਸੀ ਵਰਕਰਾਂ ਨੂੰ ਨਾਲ ਲੈ  ਕੇ ਪਟਿਆਲਾ ਸ਼ਹਿਰ ਦੇ ਵਿੱਚ ਪ੍ਰਦ ਰਸ਼ਨ ਕੀਤਾ ਗਿਆ। ਦੇਸ਼ ਭਰ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਦੇ ਖ਼ਿ ਲਾਫ਼ ਸਿੱਧੂ ਵੱਲੋਂ ਇਹ ਪ੍ਰਦ ਰਸ਼ਨ ਕੀਤਾ ਗਿਆ ਹੈ। ਸਿੱਧੂ ਨੇ ਹਾਥੀ ਤੇ ਸਵਾਰ ਹੋ ਕੇ ਮਹਿੰਗਾਈ ਦੇ ਖਿਲਾ ਫ ਪ੍ਰਦਰਸ਼ ਨ ਕੀਤਾ ਹੈ। 

ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨਾਂ ਨੇ ਕਿਹਾ ਕਿ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ‘ਚੇ ਕੇਂਦਰ ਸਰਕਾਰ ਚੁੱਪ ਕਿਉਂ ਹੈ। ਪੰਜਾਬ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਦੇ ਵਿਚਕਾਰ ਮਾਨ ਸਰਕਾਰ ਦੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਵਾਅਦੇ ਵੀ ਝੂਠੇ ਪੈ ਗਏ ਹਨ।  ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਦਾ ਔਰਤਾਂ ਨੂੰ ਇੱਕ ਹਜ਼ਾਰ ਦੇਣ ਵਾਲੇ ਵਾਅਦੇ ਤੋਂ ਵੀ ਪੰਜਾਬ ਸਰਕਾਰ ਪਿੱਛੇ ਹੱਟ ਰਹੀ ਹੈ। ਸਿੱਧੂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਮਿਲ ਕੇ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਕਾਬੂ ਕਰਨ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਥੋੜੀ ਰਾਹਤ ਮਿਲੇ।