‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਹ ਮਲਾ ਕਰਦਿਆਂ ਕਿਹਾ ਕਿ ਇਸ ਬਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਨਹੀਂ ਬਣੇਗੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਹਾਰ ਇਸ ਬਾਰ ਤਹਿ ਹੈ ਅਤੇ ਇਸ ਬਾਰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਮੁਕਾਬਲਾ ਕਾਂਗਰਸ ਅਤੇ ‘ਆਪ’ ਦੇ ਵਿਚਕਾਰ ਹੈ। ਇਸਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਨਾਂ ਨੇ ਆਪਣਾ ਪੰਜਾਬ ਮਾਡਲ ਦੀ ਜਾਣਕਾਰੀ ਕਾਂਗਰਸ ਹਾਈ ਕਮਾਂਡ ਨੂੰ ਦੇ ਦਿੱਤੀ ਹੈ ਅਤੇ ਹੁਣ ਇਸਨੂੰ ਲਾਗੂ ਕਰਨ ਦੀ ਜਿੰਮੇਵਾਰੀ ਮੁੱਖ ਮੰਤਰੀ ਚੰਨੀ ਦੀ ਹੋਵੇਗੀ।
ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕਾਂਗਰਸ ਵਿਚ ਸੀ, ਕਾਂਗਰਸ ਵਿਚ ਹਾਂ ਅਤੇ ਹਮੇਸ਼ਾ ਰਹਾਂਗਾ ਪਰ ਪੰਜਾਬ ਦੇ ਮੁੱਦਿਆਂ ‘ਤੇ ਜੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਦਾ ਫ਼ੈਸਲਾ ਸਿਰ ਮੱਥੇ ਪ੍ਰਵਾਨ ਹੈ |