The Khalas Tv Blog Punjab ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਸਿੱਧੂ ਦਾ ਡਾਈਟ ਪਲਾਨ
Punjab

ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਸਿੱਧੂ ਦਾ ਡਾਈਟ ਪਲਾਨ

‘ਦ ਖ਼ਾਲਸ ਬਿਊਰੋ : ਰੋੜ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਸ ਜ਼ਾ ਸੁਣਾਏ ਜਾਣ ਮਗਰੋਂ ਪਟਿਆਲਾ ਜੇ ਲ੍ਹ ‘ਚ ਬੰਦ ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ ਡਾਈਟ ਪਲਾਨ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਲੰਘੇ ਕੱਲ੍ਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸਿੱਧੂ ਨੂੰ ਹਾਈ ਫੈਟੀ ਲੀਵਰ ਦੀ ਸਮੱਸਿਆ ਹੈ। ਇਸ ਲਈ ਡਾਕਟਰਾਂ ਦੇ ਬੋਰਡ ਨੇ ਉਨ੍ਹਾਂ ਲਈ ਲੋਅ ਫੈਟ-ਹਾਈ ਫਾਈਬਰ ਵਾਲੀ ਖੁਰਾਕ ਦੀ ਸਿਫਾਰਸ਼ ਕੀਤੀ ਹੈ।

ਡਾਕਟਰਾਂ ਨੇ ਸਿੱਧੂ ਲਈ ਸਬਜ਼ੀਆਂ ਦਾ ਸੂਪ, ਖੀਰਾ, ਚੁਕੰਦਰ ਤੇ ਜੂਸ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਕਣਕ ਦੀ ਥਾਂ ਬਾਜਰੇ ਦੀ ਰੋਟੀ ਵੀ ਦਿੱਤੀ ਜਾ ਸਕਦੀ ਹੈ। ਸਿੱਧੂ ਦੀ ਖੁਰਾਕ ਤੋਂ ਕਾਰਬੋਹਾਈਡਰੇਟ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿੱਧੂ ਨੂੰ ਜੇਲ੍ਹ ’ਚ ਪੰਜ ਦਿਨ ਹੋ ਗਏ ਹਨ। ਇਸ ਦੌਰਾਨ ਉਹ ਸਲਾਦ, ਫਲ਼ ਤੇ ਉਬਲ਼ੀਆਂ ਸਬਜ਼ੀਆਂ ਹੀ ਖਾ ਰਹੇ ਹਨ। ਡਾਕਟਰੀ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸਿੱਧੂ ਨੂੰ ਕਣਕ ਤੋਂ ਐਲਰਜੀ ਨਹੀਂ ਹੈ। ਹਾਲਾਂਕਿ ਭਾਰ ਘਟਾਉਣ ਲਈ ਜ਼ਰੂਰੀ ਹੈ ਕਿ ਉਹ ਕਣਕ ਦੀ ਰੋਟੀ ਨਾ ਖਾਵੇ। ਸਿੱਧੂ ਨੇ ਪਟੀਸ਼ਨ ਵਿੱਚ ਕਣਕ ਤੋਂ ਐਲਰਜੀ ਹੋਣ ਦਾ ਦਾਅਵਾ ਕੀਤਾ ਸੀ।

Exit mobile version