The Khalas Tv Blog Punjab ਸਿੱਧੂ ਦੀਆਂ ਮੁਸ਼ਕਿਲਾਂ ਹੋਰ ਵਧੀਆਂ
Punjab

ਸਿੱਧੂ ਦੀਆਂ ਮੁਸ਼ਕਿਲਾਂ ਹੋਰ ਵਧੀਆਂ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵੱਲੋਂ ਲਾਏ ਗਏ ਦੋਸ਼ਾਂ ਤੋਂ ਬਾਅਦ ਸਿੱਧੂ ਹੋਰ ਵੱਡੀ ਪ੍ਰੇਸ਼ਾਨੀ ‘ਚ ਘਿਰ ਸਕਦੇ ਹਨ। ਸੁਮਨ ਤੂਰ ਨੇ ਪ੍ਰਾਪਰਟੀ ਵਿਵਾਦ ’ਚ ਭਰਾ ਨਵਜੋਤ ਸਿੰਘ ਸਿੱਧੂ ਖ਼ਿ ਲਾਫ਼ ਕੌਮੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਮਿਸ਼ਨ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਆਫ਼ ਪੁਲੀਸ  ਨੂੰ 15 ਦਿਨਾਂ ’ਚ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਸਿੱਧੂ ਦੀ ਭੈਣ ਸੁਮਨ ਤੂਰ ਵਿਦੇਸ਼ ’ਚ ਰਹਿੰਦੀ ਹੈ ਤੇ ਉਨ੍ਹਾਂ ਵੱਲੋਂ ਦਿੱਤੀ ਗਈ ਸ਼ਿਕਾਇਤ ’ਚ ਲੁਧਿਆਣਾ ਦੇ ਪੱਖੋਵਾਲ ਰੋਡ ਦਾ ਪਤਾ ਦਿੱਤਾ ਗਿਆ ਹੈ। ਇਸ ਕਾਰਨ ਇੱਥੋਂ ਦੇ ਡੀਸੀਪੀ ਨੂੰ ਜਾਂਚ ਲਈ ਲਿਖਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਸੁਮਨ ਤੂਰ ਚੰਡੀਗੜ੍ਹ ’ਚ ਪੱਤਰਕਾਰ ਮਿਲਣੀ ਕਰਕੇ ਦੋਸ਼ ਲਾ ਚੁੱਕੀ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਘਰ ਤੋਂ ਕੱਢ ਦਿੱਤਾ ਸੀ।

ਸੁਮਨ ਤੂਰ ਵੱਲੋਂ ਚੰਡੀਗੜ੍ਹ ’ਚ ਪੱਤਰਕਾਰ ਮਿਲਣੀ ਕਰਕੇ ਨਵਜੋਤ ਸਿੰਘ ਸਿੱਧੂ ’ਤੇ ਗੰਭੀਰ ਦੋਸ਼ ਲਾਏ ਗਏ ਸਨ। ਇਸ ਤੋਂ ਉਹ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਨਿਸ਼ਾਨੇ ’ਤੇ ਆ ਗਏ ਸਨ ਤੇ ਉਨ੍ਹਾਂ ਤੋਂ ਇਸ ਸੰਬੰਧੀ ਸਵਾਲ ਪੁੱਛੇ ਜਾਣ ਲੱਗੇ ਸਨ। ਇਸ ’ਤੇ ਨਵਜੋਤ ਸਿੰਘ ਸਿੱਧੂ ਨੇ ਕੋਈ ਪ੍ਰਤੀਕਰਮ ਨਹੀਂ ਦਿੱਤਾ ਸੀ, ਪਰ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਚੋਣਾਂ ਦੇ ਸਮੇਂ ਇਸ ਤਰ੍ਹਾਂ ਦੇ ਰਿਸ਼ਤੇਦਾਰ ਸਾਹਮਣੇ ਆਉਂਦੇ ਹਨ ਤੇ ਉਨ੍ਹਾਂ ਵੱਲੋਂ ਸਾਰੇ ਦੋ ਸ਼ਾਂ ਨੂੰ ਨਕਾਰ ਦਿੱਤਾ ਗਿਆ ਸੀ।

Exit mobile version