Punjab

ਸਿੱਧੂ ਦਾ ਸ਼ਾਇਰਾਨਾ ਅੰਦਾਜ਼ ’ਚ ਜਵਾਬ

ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਅਨੁਸ਼ਾਸਨੀ ਕਾਰਵਾਈ ਦੇ ਉਨ੍ਹਾਂ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਖ਼ਿਲਾਫ਼ ਬੋਲਣ ਵਾਲਿਆਂ ਨੂੰ ਸ਼ਾਇਰਾਨਾ ਅੰਦਾਜ਼ ਵਿੱਚ ਜਵਾਬ ਦਿੱਤਾ ਹੈ। ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਚੁਪਚਾਪ ਸੁਣਦਾ ਹਾਂ, ਜਵਾਬ ਦੇਣ ਦਾ ਹੱਕ ਮੈਂ ਸਮੇਂ ਨੂੰ ਦੇ ਰੱਖਿਆ ਹੈ।  ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਮੰਗ ਕਰਨ ਤੋਂ ਬਾਅਦ ਸਿੱਧੂ ਨੇ ਇਸ ਸੰਦਰਭ ਵਿੱਚ ਅੱਜ ਟਵੀਟ ਕਰਕੇ ਆਪਣੀ ਚੁੱਪ ਤੋੜੀ ਹੈ। 

ਹਰੀਸ਼ ਚੌਧਰੀ ਨੇ ਦੋਸ਼ ਲਾਇਆ ਕਿ ਸਿੱਧੂ ਆਪਣੇ ਆਪ ਨੂੰ ਪਾਰਟੀ ਤੋਂ ਉੱਪਰ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮਾਮਲੇ ਵਿੱਚ ਸੋਮਵਾਰ ਨੂੰ 23 ਅਪ੍ਰੈਲ ਦੀ ਚਿੱਠੀ ਸਾਹਮਣੇ ਆਈ ਹੈ। ਇਸ ਪੱਤਰ ਦੇ ਨਾਲ ਹੀ ਚੌਧਰੀ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਿੱਧੂ ਦੀਆਂ ਮੌਜੂਦਾ ਗਤੀਵਿਧੀਆਂ ਬਾਰੇ ਵਿਸਤ੍ਰਿਤ ਨੋਟ ਵੀ ਭੇਜਿਆ ਹੈ।ਚੌਧਰੀ ਨੇ ਪੱਤਰ ਵਿੱਚ ਲਿਖਿਆ ਕਿ ਸਿੱਧੂ ਨੇ ਪਿਛਲੀ ਕਾਂਗਰਸ ਸਰਕਾਰ ਦੀ ਵਾਰ-ਵਾਰ ਆਲੋਚਨਾ ਕੀਤੀ ਸੀ, ਭਾਵੇਂ ਕਿ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਪੀਕਰ ਸਾਹਿਬ, ਸਿੱਧੂ ਨੂੰ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਲਈ ਆਪਣੇ ਆਪ ਨੂੰ ਪਾਰਟੀ ਤੋਂ ਉੱਪਰ ਦਿਖਾਉਣ ਅਤੇ ਦੂਜਿਆਂ ਲਈ ਮਿਸਾਲ ਬਣਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।